ਸ਼੍ਰੀਨਗਰ (ਮਜੀਦ)— ਕਸ਼ਮੀਰ ਵਿਚ ਵੱਖਵਾਦੀਆਂ ਵਲੋਂ ਸੋਮਵਾਰ ਨੂੰ ਦਿੱਤੀ ਗਈ ਬੰਦ ਦੀ ਕਾਲ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਸ਼੍ਰੀਨਗਰ ਦੇ ਪੁਰਾਣੇ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧਾਂ ਦੀ ਖਾਸ ਵਿਵਸਥਾ ਕੀਤੀ, ਜਦੋਂ ਕਿ ਸ਼੍ਰੀਨਗਰ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿਚ ਵੱਡੀ ਗਿਣਤੀ ਵਿਚ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਕੀਤੀ ਗਈ। ਹੜਤਾਲ ਕਾਰਨ ਰੇਲ ਅਤੇ ਇੰਟਰਨੈੱਟ ਸੇਵਾਵਾਂ ਠੱਪ ਰਹੀਆਂ। ਉਥੇ ਹੀ ਵਾਦੀ ਦੇ ਕਈ ਇਲਾਕਿਆਂ ਵਿਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਿਆ ਗਿਆ ਜਦੋਂ ਕਿ ਸੋਮਵਾਰ ਨੂੰ ਮਿੱਥੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ।
27 ਜੂਨ ਤੱਕ ਵਾਰਾਨਸੀ 'ਚ 12ਵੀਂ ਤੱਕ ਦੇ ਸਾਰੇ ਸਕੂਲ ਬੰਦ
NEXT STORY