ਨਵੀਂ ਦਿੱਲੀ : ਦੇਰ ਰਾਤ ਨਵੀਂ ਦਿੱਲੀ-ਐੱਨਸੀਆਰ ਤੇ ਆਸ-ਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ। ਯੂਪੀ, ਬਿਹਾਰ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਦਿੱਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੀ ਤੀਬਰਤਾ 6.1 ਸੀ।
ਜਾਣਕਾਰੀ ਮੁਤਾਬਕ ਰਾਤ 11.32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲਖਨਊ 'ਚ ਵੀ ਲੋਕ ਘਰਾਂ 'ਚੋਂ ਬਾਹਰ ਆ ਗਏ। ਭੂਚਾਲ ਕਾਰਨ ਲੋਕਾਂ ਦੇ ਘਰਾਂ ਦੇ ਪੱਖੇ ਹਿੱਲਣ ਲੱਗੇ ਤਾਂ ਉਹ ਬਾਹਰ ਭੱਜੇ। ਲੋਕਾਂ ਨੇ ਕਾਫੀ ਦੇਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਲੋਕਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਇਲਾਵਾ ਉੱਤਰਾਖੰਡ, ਮੱਧ ਪ੍ਰਦੇਸ਼, ਪੰਜਾਬ ਤੇ ਹਰਿਆਣਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਈ ਦਿਨਾਂ ਤੋਂ ਲੋੜੀਂਦਾ ਅਪਰਾਧੀ ਸਈਪੁਰੀਆ ਚੜ੍ਹਿਆ ਅੜਿੱਕੇ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਰਫ਼ੀ ਜਾਵੇਦ ਨੂੰ 'ਗ੍ਰਿਫ਼ਤਾਰ' ਕਰਨ ਵਾਲੀ 'ਇੰਸਪੈਕਟਰ' 'ਤੇ ਡਿੱਗੀ ਗਾਜ਼, ਇਨਫਲੂਐਂਸਰ 'ਤੇ ਵੀ ਦਰਜ ਹੋਈ FIR
NEXT STORY