ਨੈਸ਼ਨਲ ਡੈਸਕ: ਦੇਸ਼ ਦੇ ਕਈ ਹਿੱਸਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਠੰਢ ਪੈ ਰਹੀ ਹੈ, ਜਦੋਂ ਕਿ ਦੱਖਣੀ ਭਾਰਤ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਭਾਰੀ ਮੀਂਹ ਚੁਣੌਤੀਪੂਰਨ ਹਾਲਾਤ ਪੈਦਾ ਕਰ ਰਿਹਾ ਹੈ। ਮੌਸਮ ਵਿਭਾਗ (IMD) ਨੇ ਅੱਜ ਤੇ ਭਲਕੇ ਲਈ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਚੱਕਰਵਾਤ ਸੇਨਯਾਰ ਦੇ ਪ੍ਰਭਾਵ ਕਾਰਨ ਤੇਜ਼ ਤੂਫਾਨ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਖਣੀ ਤੇ ਪੂਰਬੀ ਭਾਰਤ ਵਿੱਚ ਚਿਤਾਵਨੀ
IMD ਦੇ ਅਨੁਸਾਰ ਅੱਜ ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਮਨਾਥਪੁਰਮ, ਤਿਰੂਵਰੁਰ, ਤਿਰੂਨੇਲਵੇਲੀ, ਨਾਗਾਪੱਟੀਨਮ, ਥੂਥੂਕੁਡੀ ਤੇ ਤਿਰੂਵਨੰਤਪੁਰਮ ਵਰਗੇ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੱਟਵਰਤੀ ਖੇਤਰਾਂ ਵਿੱਚ ਉੱਚੀਆਂ ਲਹਿਰਾਂ ਉੱਠਣ ਦੀ ਸੰਭਾਵਨਾ ਕਾਰਨ ਮਛੇਰਿਆਂ ਨੂੰ ਚਿਤਾਵਨੀ ਦਿੱਤੀ ਗਈ ਹੈ।
ਰਾਜਸਥਾਨ 'ਚ ਹਲਕੀ ਬਾਰਿਸ਼ ਅਤੇ ਠੰਢੀਆਂ ਹਵਾਵਾਂ
ਉੱਤਰੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ, ਪਰ ਰਾਜਸਥਾਨ ਦੇ ਅਜਮੇਰ, ਉਦੈਪੁਰ ਅਤੇ ਜੋਧਪੁਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ ਅਤੇ ਤੇਜ਼ ਹਵਾਵਾਂ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮਾਨਸੂਨ ਦੇ ਮੌਸਮ ਦੌਰਾਨ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਪੈਣ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ।
ਉੱਤਰੀ ਭਾਰਤ 'ਚ ਠੰਢ ਦਾ ਪ੍ਰਭਾਵ
ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸਾਫ਼ ਰਹੇਗਾ, ਪਰ ਸਵੇਰੇ ਧੁੰਦ ਛਾਈ ਰਹੇਗੀ, ਅਤੇ ਘੱਟੋ-ਘੱਟ ਤਾਪਮਾਨ 2-3 ਡਿਗਰੀ ਤੱਕ ਡਿੱਗ ਸਕਦਾ ਹੈ। ਬਿਹਾਰ ਅਤੇ ਝਾਰਖੰਡ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ, ਪਰ ਪੱਛਮੀ ਹਵਾਵਾਂ ਠੰਢ ਵਧਾ ਸਕਦੀਆਂ ਹਨ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਮੁਰਾਦਾਬਾਦ, ਅਮਰੋਹਾ, ਸੰਭਲ, ਰਾਮਪੁਰ, ਕਾਨਪੁਰ, ਪ੍ਰਯਾਗਰਾਜ, ਵਾਰਾਣਸੀ ਅਤੇ ਅਯੁੱਧਿਆ ਸ਼ਾਮਲ ਹਨ।
ਆਈਐਮਡੀ ਚਿਤਾਵਨੀਆਂ ਅਤੇ ਸਾਵਧਾਨੀਆਂ
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ। ਖਾਸ ਕਰ ਕੇ ਮਛੇਰਿਆਂ ਨੂੰ ਤੱਟਵਰਤੀ ਖੇਤਰਾਂ ਤੋਂ ਬਚਣ ਅਤੇ ਤੇਜ਼ ਹਵਾਵਾਂ ਕਾਰਨ ਬਾਹਰ ਯਾਤਰਾ ਕਰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਛੱਤੀਸਗੜ੍ਹ 'ਚ ਨਕਸਲੀਆਂ ਨੇ ਲਾਏ ਪ੍ਰੈਸ਼ਰ ਬੰਬ, ਧਮਾਕੇ ਮਗਰੋਂ ਮਹਿਲਾ ਪੁਲਸ ਅਧਿਕਾਰੀ ਜ਼ਖਮੀ
NEXT STORY