ਨਵੀਂ ਦਿੱਲੀ - ਸੋਮਵਾਰ ਨੂੰ ਦਿੱਲੀ ਅਤੇ ਐਨਸੀਆਰ 'ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਲਾਕਿਆਂ ਦੇ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਨੇਪਾਲ-ਚੀਨ ਸਰਹੱਦ ਨੇੜੇ ਸੀ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.2 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਸਮੇਤ ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।
ਇਹ ਵੀ ਪੜ੍ਹੋ - ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਮੁਸਲਿਮ ਪਰਿਵਾਰ 'ਚ ਪੁੱਤਰ ਨੇ ਲਿਆ ਜਨਮ, ਨਾਂ ਰੱਖਿਆ 'ਰਾਮ ਰਹੀਮ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਮਿਲਨਾਡੂ ’ਚ ਰਾਮ ਮੰਦਰ ਸਮਾਰੋਹ ਦੇ ਪ੍ਰਸਾਰਣ ’ਤੇ ਰੋਕ, ਅਦਾਲਤ ਨੇ ਪ੍ਰਗਟਾਇਆ ਇਤਰਾਜ਼
NEXT STORY