ਹੈਦਰਾਬਾਦ- ਤੇਲੰਗਾਨਾ ਦੇ ਜੋਗੁਲਮਬਾ ਗਡਵਾਲ ਜ਼ਿਲ੍ਹੇ 'ਚ ਮੁੰਡਿਆਂ ਲਈ ਇਕ ਸਰਕਾਰੀ ਕਲਿਆਣ ਹੋਸਟਲ ਦੇ 52 ਵਿਦਿਆਰਥੀਆਂ ਨੂੰ ਸ਼ੁੱਕਰਵਾਰ ਰਾਤ ਖਾਣਾ ਖਾਣ ਤੋਂ ਬਾਅਦ ਉਲਟੀ ਅਤੇ ਪੇਟ ਦਰਦ ਦੀ ਸ਼ਿਕਾਇਤ 'ਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਟਕਿਆਲਾ ਮੰਡਲ ਦੇ ਧਰਮਾਵਰਮ ਸਥਿਤ ਹੋਸਟਲ ਦੇ ਵਿਦਿਆਰਥੀਆਂ ਨੂੰ ਇਕ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਕਰਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਕ ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੱਸਿਆ ਕਿ 32 ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੋਰ ਦੀ ਹਾਲਤ ਵੀ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਅਧਿਕਾਰੀ ਨੇ ਕਿਹਾ,''ਅਸੀਂ ਹੋਸਟਲ 'ਚ ਇਕ ਕੈਂਪ ਵੀ ਚਲਾ ਰਹੇ ਹਾਂ।'' ਪ੍ਰਭਾਵਿਤ ਵਿਦਿਆਰਥੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਨ੍ਹਾਂ ਨੂੰ ਖਾਣੇ 'ਚ ਸਾਂਭਰ, ਚੌਲ, ਪੱਤਾਗੋਭੀ ਦੀ ਸਬਜ਼ੀ ਪਰੋਸੀ ਗਈ ਅਤੇ ਬਾਅਦ 'ਚ ਉਨ੍ਹਾਂ ਨੂੰ ਪੇਟ ਦਰਦ ਅਤੇ ਉਲਟੀ ਹੋਣ ਲੱਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲੀ ਵੈਨ ਨਾਲ ਵਾਪਰ ਗਿਆ ਭਿਆਨਕ ਹਾਦਸਾ ! 2 ਵਿਦਿਆਰਥਣਾਂ ਦੀ ਮੌਤ, 5 ਹੋਰ ਜ਼ਖ਼ਮੀ
NEXT STORY