ਨੈਸ਼ਨਲ ਡੈਸਕ- ਆਸਾਮ ਦੇ ਸੋਨਿਤਪੁਰ ਜ਼ਿਲ੍ਹੇ 'ਚ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਇਕ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਨੁਸਾਰ, 9ਵੀਂ ਜਮਾਤ ਦੀ ਵਿਦਿਆਰਥਣ ਨੇ ਦੋਸ਼ ਲਗਾਇਆ ਹੈ ਕਿ 23 ਜਨਵਰੀ ਨੂੰ ਸਰਸਵਤੀ ਪੂਜਾ ਦੇ ਜਸ਼ਨਾਂ ਦੌਰਾਨ ਪ੍ਰਿੰਸੀਪਲ ਨੇ ਉਸ 'ਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਅਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ।
ਇਸ ਘਟਨਾ ਤੋਂ ਬਾਅਦ ਵਿਦਿਆਰਥਣ ਕਾਫੀ ਡਰ ਗਈ ਸੀ ਅਤੇ ਉਸ ਨੇ ਸਕੂਲ ਜਾਣ ਤੋਂ ਮਨ੍ਹਾ ਕਰ ਦਿੱਤਾ ਸੀ। ਜਦੋਂ ਉਸ ਨੇ ਆਪਣੀ ਮਾਂ ਨੂੰ ਇਸ ਬਾਰੇ ਦੱਸਿਆ, ਤਾਂ ਪਰਿਵਾਰ ਨੇ ਮਿਸਾਮਾਰੀ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਕਾਰਵਾਈ ਕਰਦੇ ਹੋਏ ਵੀਰਵਾਰ ਨੂੰ ਮੁਲਜ਼ਮ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਿਸਾਮਾਰੀ ਹਾਇਰ ਸੈਕੰਡਰੀ ਸਕੂਲ ਦਾ ਪ੍ਰਿੰਸੀਪਲ ਹੈ ਅਤੇ ਉਹ 'ਆਲ ਆਸਾਮ ਹਾਇਰ ਸੈਕੰਡਰੀ ਸਕੂਲ ਪ੍ਰਿੰਸੀਪਲਜ਼ ਐਸੋਸੀਏਸ਼ਨ' ਦਾ ਪ੍ਰਧਾਨ ਵੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਜਟ ਪੇਸ਼ ਕਰਨ ਮਗਰੋਂ 30 ਕਾਲਜ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਸੀਤਾਰਮਨ
NEXT STORY