ਹੈਦਰਾਬਾਦ — ਤੇਲੰਗਾਨਾ ਦੇ ਹੈਦਰਾਬਾਦ 'ਚ ਸੋਮਵਾਰ ਨੂੰ ਸਕੂਲ 'ਚ ਦੁਪਹਿਰ ਦੇ ਖਾਣੇ ਦੌਰਾਨ ਇਕ ਵਾਰ 'ਚ ਤਿੰਨ ਤੋਂ ਜ਼ਿਆਦਾ ਪੂੜੀਆਂ ਖਾਣ ਨਾਲ 11 ਸਾਲਾ ਵਿਦਿਆਰਥੀ ਦੀ ਕਥਿਤ ਤੌਰ 'ਤੇ ਦਮ ਘੁਟਣ ਕਾਰਨ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਵਿਦਿਆਰਥੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਤੋਂ ਫੋਨ ਆਇਆ ਸੀ ਕਿ ਉਸ ਦੇ ਬੇਟੇ ਨੇ ਇਕ ਵਾਰ 'ਚ 'ਤਿੰਨ ਤੋਂ ਵੱਧ ਪੂੜੀਆਂ' ਖਾ ਲਈਆਂ ਹਨ, ਜਿਸ ਕਾਰਨ ਉਸ ਨੂੰ ਸਾਹ ਲੈਣ 'ਚ ਤਕਲੀਫ ਹੋਣ ਲੱਗੀ ਹੈ। 6ਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਸਟਾਫ਼ ਵੱਲੋਂ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਨਿੱਜੀ ਸੁਪਰ-ਸਪੈਸ਼ਲਿਟੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਉਥੇ ਡਾਕਟਰਾਂ ਨੇ ਉਸਦੀ ਸਿਹਤ ਦੀ ਜਾਂਚ ਕਰਨ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਹੋਟਲ 'ਚ ਨੌਜਵਾਨ ਜੋੜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਅਪ੍ਰੈਲ 'ਚ ਹੋਇਆ ਸੀ ਨੌਜਵਾਨ ਦਾ ਵਿਆਹ
NEXT STORY