ਰਾਮਪੁਰ- ਉੱਤਰ ਪ੍ਰਦੇਸ਼ 'ਚ ਰਾਮਪੁਰ ਜ਼ਿਲ੍ਹੇ ਦੇ ਟਾਂਡਾ ਖੇਤਰ 'ਚ ਸੋਮਵਾਰ ਨੂੰ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਸ ਅਨੁਸਾਰ ਹਾਈ ਸਕੂਲ ਦੀ ਪ੍ਰੀਖਿਆ ਦੇਣ ਜਾ ਰਹੇ ਚਾਰ ਵਿਦਿਆਰਥੀ ਟਾਂਡਾ ਖੇਤਰ ਤੋਂ ਦਢਿਆਲ ਵੱਲ ਬਾਈਕ 'ਤੇ ਜਾ ਰਹੇ ਸਨ। ਇਸੇ ਦੌਰਾਨ ਅੱਗੇ ਚੱਲ ਰਹੇ ਟਰੈਕਟਰ-ਟਰਾਲੀ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਨਾਲ ਪਿੱਛਿਓਂ ਆ ਰਹੇ ਬਾਈਕ ਸਵਾਰ ਵਿਦਿਆਰਥੀ ਟਰਾਲੀ ਨਾਲ ਟਕਰਾ ਗਏ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਵਿਦਿਆਰਥੀਆਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਅਰੁਣ, ਵਿਨੇ ਅਤੇ ਮਨੂ ਵਜੋਂ ਹੋਈ ਹੈ।
ਜ਼ਖਮੀ ਵਿਦਿਆਰਥੀ ਬਾਦਲ ਦਾ ਜ਼ਿਲ੍ਹਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਰੁਣ ਮੂਲ ਰੂਪ ਨਾਲ ਮੁਰਾਦਾਬਾਦ ਦਾ ਵਾਸੀ ਸੀ ਅਤੇ ਫੱਤਾਵਾਲਾ 'ਚ ਆਪਣੀ ਨਾਨੀ ਦੇ ਘਰ ਰਹਿ ਕੇ ਪੜ੍ਹਾਈ ਕਰ ਰਿਹਾ ਸੀ, ਜਦੋਂ ਕਿ ਵਿਨੇ ਅਤੇ ਮਨੂ ਦਢਿਆਲ ਖੇਤਰ ਦੇ ਵਾਸੀ ਸਨ। ਹਾਦਸੇ ਵਾਲੀ ਜਗ੍ਹਾ ਤੋਂ ਪੁਲਸ ਨੇ ਬਾਈਕ ਅਤੇ ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਅਤੇ ਟਰੈਕਟਰ ਡਰਾਈਵਰ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਸੁਪਰਡੈਂਟ ਵਿਦਿਆਸਾਗਰ ਮਿਸ਼ਰ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ
NEXT STORY