ਬਲੀਆ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ 'ਚ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਆਈ ਇਕ ਵਿਦਿਆਰਥਣ ਨਾਲ ਸਕੂਲ ਪ੍ਰਬੰਧਕ ਅਤੇ ਸਮਾਜਵਾਦੀ ਅਧਿਆਪਕ ਸਭਾ ਦੇ ਰਾਸ਼ਟਰੀ ਉਪ ਪ੍ਰਧਾਨ ਨੇ ਕਥਿਤ ਤੌਰ 'ਤੇ ਜਬਰ ਜ਼ਿਨਾਹ ਕੀਤਾ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਸ ਘਟਨਾ ਦੇ ਸਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਸੁਪਰਡੈਂਟ (ਐੱਸਪੀ) ਓਮਵੀਰ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਇਸ ਸਿਲਸਿਲੇ 'ਚ ਵਿਦਿਆਰਥਣ ਦੇ ਚਾਚੇ ਦੀ ਸ਼ਿਕਾਇਤ 'ਤੇ ਐਤਵਾਰ ਨੂੰ ਦੋਸ਼ੀ ਜਨਾਰਦਨ ਯਾਦਵ ਦੇ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਦੇ ਨਾਲ-ਨਾਲ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਗਾਜ਼ੀਪੁਰ ਜ਼ਿਲ੍ਹੇ ਦੇ ਕਰੀਮੂਦੀਨਪੁਰ ਥਾਣਾ ਖੇਤਰ ਦੇ ਇਕ ਪਿੰਡ ਦਾ ਰਹਿਣ ਵਾਲੀ ਇਕ ਨਾਬਾਲਗ ਵਿਦਿਆਰਥਣ (16) ਭੀਮਪੁਰਾ ਥਾਣਾ ਖੇਤਰ 'ਚ ਸਥਿਤ ਇਕ ਸਕੂਲ 'ਚ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਆਈ ਹੋਈ ਸੀ।
ਪੀੜਤਾ ਦੇ ਚਾਚਾ ਵਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ ਇਕ ਮਾਰਚ ਨੂੰ ਗਣਿਤ ਦੀ ਪ੍ਰੀਖਿਆ ਦੇ ਦਿਨ ਵਿਦਿਆਰਥਣ ਨੂੰ ਸਕੂਲ ਦਾ ਪ੍ਰਬੰਧਕ ਜਨਾਰਦਨ ਯਾਦਵ ਮਦਦ ਦੇ ਬਹਾਨੇ ਸਕੂਲ ਦੇ ਇਕ ਕਮਰੇ 'ਚ ਲੈ ਗਿਆ ਅਤੇ ਉੱਥੇ ਉਸ ਨਾਲ ਜਬਰ ਜ਼ਿਨਾਹ ਕੀਤਾ। ਸ਼ਿਕਾਇਤ 'ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਪ੍ਰਬੰਧਕ ਯਾਦਵ ਨੇ ਵਿਦਿਆਰਥਣ ਨੂੰ ਘਟਨਾ ਦੀ ਜਾਣਕਾਰੀ ਨਾ ਦੇਣ ਦੀ ਹਿਦਾਇਤ ਦਿੰਦੇ ਹੋਏ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ, ਪੁੱਛਣ 'ਤੇ ਉਸ ਨੇ ਰੋਂਦੇ ਹੋਏ ਇਸ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ। ਐੱਸ.ਪੀ. ਨੇ ਦੱਸਿਆ ਕਿ ਪੁਲਸ ਨੇ ਸੋਮਵਾਰ ਨੂੰ ਵਿਦਿਆਰਥਣ ਨੂੰ ਮੈਡੀਕਲ ਜਾਂਚ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਸੜਾ ਦੇ ਪੁਲਸ ਡਿਪਟੀ ਸੁਪਰਡੈਂਟ ਆਸ਼ੀਸ਼ ਮਿਸ਼ਰਾ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਇਸ ਤੋਂ ਬਾਅਦ ਪੁਲਸ ਨੇ ਸੋਮਵਾਰ ਨੂੰ ਦੋਸ਼ੀ ਜਨਾਰਦਨ ਯਾਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮਾਮਲੇ 'ਚ ਜ਼ਰੂਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ। ਸਮਾਜਵਾਦੀ ਅਧਿਆਪਕ ਸਭਾ ਦੇ ਰਾਸ਼ਟਰੀ ਸਕੱਤਰ ਆਨੰਦ ਯਾਦਵ ਨੇ ਸੋਮਵਾਰ ਨੂੰ ਦੱਸਿਆ ਕਿ ਜਨਾਰਦਨ ਯਾਦਵ ਸਮਾਜਵਾਦੀ ਅਧਿਆਪਕ ਸਭਾ ਦੇ ਰਾਸ਼ਟਰੀ ਉੱਪ ਪ੍ਰਧਾਨ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ-ਭਾਰਤ ਸਬੰਧਾਂ 'ਤੇ ਮੋਦੀ ਦੇ 'ਸਕਾਰਾਤਮਕ' ਬਿਆਨ ਦੀ ਚੀਨ ਵੱਲੋਂ 'ਪ੍ਰਸ਼ੰਸਾ'
NEXT STORY