ਸਿਰਮੌਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਬੋਰਡ ਪ੍ਰੀਖਿਆ 'ਚ ਫ਼ੇਲ ਹੋਣ ਤੋਂ ਬਾਅਦ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਪਾਉਂਟਾ ਦੇ ਸੂਰਜਪੁਰ ਪਿੰਡ 'ਚ ਰੋਹਿਤ ਚੌਹਾਨ (18) ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਚੌਹਾਨ ਪੁਰੂਵਾਲਾ ਦੇ ਇਕ ਸਰਕਾਰੀ ਸਕੂਲ 'ਚ ਪੜ੍ਹਦਾ ਸੀ।
ਪਾਉਂਟਾ ਦੀ ਪੁਲਸ ਡਿਪਟੀ ਕਮਿਸ਼ਨਰ ਅਦਿਤੀ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਅਨੁਸਾਰ ਰੋਹਿਤ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਦੂਜੀ ਵਾਰ ਫ਼ੇਲ ਹੋਣ ਤੋਂ ਬਾਅਦ ਤਣਾਅ 'ਚ ਸੀ। ਪੁਲਸ ਨੇ ਦੱਸਿਆ ਕਿ ਵਿਦਿਆਰਥੀ ਨੂੰ ਤੁਰੰਤ ਪਾਉਂਟਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਬੋਲੀ ਕੇਂਦਰ ਨੇ ਖੋਹਿਆ ਮਹਾਰਾਸ਼ਟਰ ਦਾ ਨਿਵੇਸ਼ ਅਤੇ ਰੋਜ਼ਗਾਰ
NEXT STORY