ਨਵੀਂ ਦਿੱਲੀ — ਉੱਤਰੀ ਦਿੱਲੀ ਦੇ ਰਾਜਘਾਟ ਨੇੜੇ ਵੀਰਵਾਰ ਤੜਕੇ ਇਕ ਤੇਜ਼ ਰਫਤਾਰ ਕਾਰ ਦੇ ਰੇਲਿੰਗ ਨਾਲ ਟਕਰਾ ਜਾਣ ਕਾਰਨ ਦਿੱਲੀ ਯੂਨੀਵਰਸਿਟੀ ਦੇ ਇਕ 19 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਚਾਰ ਦੋਸਤ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਕਾਰ ਵਿੱਚ ਸਵਾਰ ਪੰਜ ਵਿਅਕਤੀ ਗੁਰੂਗ੍ਰਾਮ ਦੇ ਇੱਕ ਪੱਬ ਵਿੱਚ ਜਨਮ ਦਿਨ ਦੀ ਪਾਰਟੀ ਮਨਾ ਕੇ ਘਰ ਪਰਤ ਰਹੇ ਸਨ। ਸਾਰੇ ਪੰਜਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਵਿਦਿਆਰਥਣ ਐਸ਼ਵਰਿਆ ਪਾਂਡੇ ਨੂੰ LNJP ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਪਰ ਵੀਰਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਪੁਲਸ ਨੂੰ ਸ਼ੱਕ ਹੈ ਕਿ ਵਿਦਿਆਰਥੀ ਸ਼ਰਾਬ ਦੇ ਨਸ਼ੇ 'ਚ ਸਨ। ਹਾਲਾਂਕਿ, ਇੱਕ ਵਿਦਿਆਰਥੀ ਨੇ ਦੱਸਿਆ ਕਿ ਕਾਰ ਚਲਾ ਰਿਹਾ ਵਿਦਿਆਰਥੀ ਆਪਣੇ ਮੋਬਾਈਲ 'ਤੇ ਗੀਤ ਬਦਲਣ ਵਿੱਚ ਰੁੱਝਿਆ ਹੋਇਆ ਸੀ। ਪੁਲਸ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਕਾਰ ਦੀ ਰਫ਼ਤਾਰ ਜ਼ਿਆਦਾ ਸੀ ਅਤੇ ਡਰਾਈਵਰ ਸ਼ਾਂਤੀਵਨ ਅਤੇ ਗੀਤਾ ਕਾਲੋਨੀ ਦੇ ਵਿਚਕਾਰ ਗੱਡੀ ਤੋਂ ਕੰਟਰੋਲ ਗੁਆ ਬੈਠਾ ਅਤੇ ਇਹ ਹਾਦਸਾ ਵਾਪਰ ਗਿਆ।
ਪੁਲਸ ਮੁਤਾਬਕ ਰੇਲਿੰਗ ਦਾ ਇੱਕ ਹਿੱਸਾ ਕਾਰ ਦੇ ਅੰਦਰ ਵੜ ਗਿਆ। ਡਿਪਟੀ ਕਮਿਸ਼ਨਰ ਆਫ ਪੁਲਸ (ਉੱਤਰੀ ਦਿੱਲੀ) ਐਮਕੇ ਮੀਨਾ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281 (ਰੈਸ਼ ਡਰਾਈਵਿੰਗ) ਅਤੇ 125 (ਏ) (ਦੂਜਿਆਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਵਾਲੀ ਕਾਰਵਾਈ) ਦੇ ਤਹਿਤ ਕੋਤਵਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਪੁਲਸ ਨੇ ਤਿੰਨ ਵਿਦਿਆਰਥੀਆਂ ਦੀ ਮੈਡੀਕਲ ਜਾਂਚ ਕੀਤੀ ਅਤੇ ਪਾਇਆ ਕਿ ਉਹ ਸ਼ਰਾਬ ਦੇ ਨਸ਼ੇ 'ਚ ਸਨ।
ਆਜ਼ਾਦੀ ਤੋਂ ਹੁਣ ਤੱਕ ਸੁਪਰੀਮ ਕੋਰਟ ਦੇ 37000 ਫੈਸਲਿਆਂ ਦਾ ਹੋਇਆ ਹਿੰਦੀ ਅਨੁਵਾਦ : ਚੀਫ ਜਸਟਿਸ
NEXT STORY