ਛਪਰਾ : ਬਿਹਾਰ ਦੇ ਸਰਨ ਜ਼ਿਲ੍ਹੇ ਦੇ ਅਮਨੌਰ ਥਾਣਾ ਖੇਤਰ ਵਿੱਚ ਵੀਰਵਾਰ ਸਵੇਰੇ ਇੱਕ ਨਿੱਜੀ ਸਕੂਲ ਬੱਸ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਦੌਰਾਨ ਸਕੂਲ ਬੱਸ ਵਿਚ ਬੈਠੇ ਦਸ ਬੱਚੇ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਸੂਤਰਾਂ ਮੁਤਾਬਕ ਪਰਸਾ ਥਾਣਾ ਖੇਤਰ ਵਿੱਚ ਸਥਿਤ ਇੱਕ ਨਿੱਜੀ ਸਕੂਲ ਦੀ ਬੱਸ ਅਮਨੌਰ ਥਾਣਾ ਖੇਤਰ ਤੋਂ ਬੱਚਿਆਂ ਨੂੰ ਸਕੂਲ ਲੈ ਜਾ ਰਹੀ ਸੀ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਇਸ ਦੌਰਾਨ ਅਮਨੌਰ-ਪਰਸਾ ਹਾਈਵੇਅ ਨੰਬਰ 73 'ਤੇ ਸੋਨਹੋ ਵਿਖੇ ਉਲਟ ਦਿਸ਼ਾ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਇੱਕ ਸਕੂਲ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ 10 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਸਥਾਨਕ ਸਿਹਤ ਕੇਂਦਰ ਦੇ ਡਾਕਟਰ ਨੇ ਉਸਨੂੰ ਬਿਹਤਰ ਇਲਾਜ ਲਈ ਸਦਰ ਹਸਪਤਾਲ ਭੇਜ ਦਿੱਤਾ। ਬਾਕੀ ਬੱਚਿਆਂ ਦਾ ਸਥਾਨਕ ਸਿਹਤ ਕੇਂਦਰ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਦੋਵੇਂ ਵਾਹਨਾਂ ਦੇ ਡਰਾਈਵਰ ਭੱਜ ਗਏ। ਪੁਲਸ ਨੇ ਦੋਵੇਂ ਵਾਹਨਾਂ ਨੂੰ ਜ਼ਬਤ ਕਰ ਲਿਆ ਅਤੇ ਉਨ੍ਹਾਂ ਨੂੰ ਥਾਣੇ ਲੈ ਆਈ। ਰਜਿਸਟ੍ਰੇਸ਼ਨ ਨੰਬਰਾਂ ਦੇ ਆਧਾਰ 'ਤੇ ਉਨ੍ਹਾਂ ਨੇ ਐਫਆਈਆਰ ਦਰਜ ਕਰ ਲਈ ਹੈ ਅਤੇ ਡਰਾਈਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : SSP ਦੀ ਵੱਡੀ ਕਾਰਵਾਈ: SHO ਸਣੇ ਪੂਰੀ ਪੁਲਸ ਚੌਕੀ ਦੇ ਕਰਮਚਾਰੀ ਸਸਪੈਂਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੂਰਜਪੁਰ ਦੇ ਐੱਸਐੱਸਪੀ ਦੇ ਡਰਾਈਵਰ ਦੀ ਸੜਕ ਹਾਦਸੇ 'ਚ ਮੌਤ
NEXT STORY