ਜੈਪੁਰ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਵਿਦਿਆਰਥੀਆਂ ਨਾਲ ਭਰੀ ਇੱਕ ਸਕੂਲ ਬੱਸ ਨੂੰ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ 8 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬਯਾਤੂ ਪੁਲਸ ਸਟੇਸ਼ਨ ਖੇਤਰ ਵਿੱਚ ਵਾਪਰਿਆ ਹੈ, ਜਿਸ ਨਾਲ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ - 22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ ਦੇ ਨਾਲ-ਨਾਲ ਲੂ ਦਾ ਅਲਰਟ
ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਪ੍ਰਾਈਵੇਟ ਸਕੂਲ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਬੱਸ ਵਿਚ 36 ਦੇ ਕਰੀਬ ਵਿਦਿਆਰਥੀ ਸਵਾਰ ਸਨ, ਜਿਨ੍ਹਾਂ ਨੂੰ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਫਿਰ ਬੱਸ ਵਿਚ ਫਸੇ ਬੱਚਿਆਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜ਼ਖ਼ਮੀਆਂ ਵਿਚੋਂ ਅੱਠ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਯਾਤੂ ਹਸਪਤਾਲ ਤੋਂ ਬਲੋਤਰਾ ਰੈਫਰ ਕੀਤਾ ਗਿਆ। ਇਸ ਘਟਨਾ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਭੀਮਰਲਾਈ ਦੇ ਰਹਿਣ ਵਾਲੇ ਵਿਦਿਆਰਥੀ ਵੀਰਧਰਮ (14) ਨੂੰ ਜੋਧਪੁਰ ਰੈਫਰ ਕੀਤਾ ਗਿਆ ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅੱਠ ਗੰਭੀਰ ਜ਼ਖਮੀ ਬੱਚੇ ਹਸਪਤਾਲ ਵਿੱਚ ਦਾਖਲ ਹਨ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ
NEXT STORY