ਹੈਦਰਾਬਾਦ- ਤੇਲੰਗਾਨਾ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਲੋਕ-ਭਲਾਈ ਲਈ ਕਈ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਏ. ਰੇਵੰਤ ਰੈੱਡੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ 'ਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਿਡ-ਡੇਅ ਮੀਲ (ਦੁਪਹਿਰ ਦਾ ਖਾਣਾ) ਯੋਜਨਾ ਸ਼ੁਰੂ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਸਰਕਾਰ ਨੇ 'ਇੰਦਿਰੰਮਾ' ਆਵਾਸ ਯੋਜਨਾ ਦੇ ਦੂਜੇ ਪੜਾਅ ਤਹਿਤ 2.50 ਲੱਖ ਨਵੇਂ ਮਕਾਨਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਹਿਲੇ ਪੜਾਅ 'ਚ 22,500 ਕਰੋੜ ਰੁਪਏ ਦੀ ਲਾਗਤ ਨਾਲ 4.50 ਲੱਖ ਮਕਾਨਾਂ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਫੈਸਲਾ ਲਿਆ ਗਿਆ ਹੈ ਕਿ ਹਰੇਕ ਵਿਧਾਨ ਸਭਾ ਹਲਕੇ 'ਚ 2,000 ਮਕਾਨ ਬਣਾਏ ਜਾਣਗੇ। ਇਸ ਤੋਂ ਇਲਾਵਾ, ਗ੍ਰੇਟਰ ਹੈਦਰਾਬਾਦ ਖੇਤਰ 'ਚ ਘੱਟ ਆਮਦਨ ਵਾਲੇ ਵਰਗ (LIG) ਲਈ ਇੱਕ ਲੱਖ ਮਕਾਨ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਕੈਬਨਿਟ ਨੇ 'ਨੈਕਸਟ-ਜਨਰੇਸ਼ਨ ਲਾਈਫ ਸਾਇੰਸਿਜ਼ ਪਾਲਿਸੀ 2026-30' ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਮੁੱਖ ਟੀਚਾ ਅਗਲੇ ਪੰਜ ਸਾਲਾਂ 'ਚ ਸੂਬੇ 'ਚ 25 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਲਿਆਉਣਾ ਅਤੇ ਪੰਜ ਲੱਖ ਨਵੇਂ ਰੁਜ਼ਗਾਰ ਪੈਦਾ ਕਰਨਾ ਹੈ। ਸਰਕਾਰ ਸਾਲ 2030 ਤੱਕ ਤੇਲੰਗਾਨਾ ਨੂੰ ਦੁਨੀਆ ਦੇ ਚੋਟੀ ਦੇ ਪੰਜ 'ਲਾਈਫ ਸਾਇੰਸਿਜ਼ ਹੱਬ' 'ਚ ਸ਼ਾਮਲ ਕਰਨਾ ਚਾਹੁੰਦੀ ਹੈ।
ਬੁਨਿਆਦੀ ਢਾਂਚਾ ਅਤੇ ਸਿੰਚਾਈ ਬਿਜਲੀ ਸਪਲਾਈ 'ਚ ਸੁਧਾਰ ਲਈ ਸਰਕਾਰ ਨੇ ਸੂਬੇ ਦੀਆਂ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਨੂੰ ਕੇਂਦਰ ਦੀ 'ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ' (RDSS) ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਖੇਤੀਬਾੜੀ ਅਤੇ ਸਿੰਚਾਈ ਨੂੰ ਹੁਲਾਰਾ ਦੇਣ ਲਈ ਪਲਾਮੁਰੂ-ਰੰਗਾ ਰੈੱਡੀ ਲਿਫਟ ਸਿੰਚਾਈ ਯੋਜਨਾ ਵਾਸਤੇ ਜ਼ਮੀਨ ਐਕੁਆਇਰ ਕਰਨ ਅਤੇ ਹੋਰ ਕੰਮਾਂ ਲਈ 587 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਬੋਲਾ ਦਾ ਖ਼ੌਫ਼ ! ਭਾਰਤ ਸਰਕਾਰ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
NEXT STORY