ਨੈਸ਼ਨਲ ਡੈਸਕ : ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਅੱਜ ਉਸ ਵੇਲੇ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਕਰ ਰਹੇ JPSC ਅਤੇ JSSC ਦੇ ਹਜ਼ਾਰਾਂ ਵਿਦਿਆਰਥੀਆਂ ’ਤੇ ਪੁਲਸ ਨੇ ਭਾਰੀ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਅਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ।
#WATCH | रांची, झारखंड: पुलिस ने रांची में राज्य विधानसभा के बाहर विरोध प्रदर्शन कर रहे JPSC-JSSC अभ्यर्थियों को हटाने के लिए लाठीचार्ज किया गया। pic.twitter.com/zZEkZ4DXPD
— ANI_HindiNews (@AHindinews) August 10, 2026
ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਗੜਬੜੀਆਂ ਅਤੇ ਸੀ.ਬੀ.ਆਈ. (CBI) ਜਾਂਚ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਸਵੇਰ ਤੋਂ ਹੀ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਪ੍ਰਸ਼ਾਸਨ ਵੱਲੋਂ ਕਈ ਪਰਤਾਂ ਦੀ ਬੈਰੀਕੇਡਿੰਗ ਤੇ ਕੰਡੀਲੀਆਂ ਤਾਰਾਂ ਲਗਾਈਆਂ ਗਈਆਂ ਸਨ, ਪਰ ਵਿਦਿਆਰਥੀ ਇਨ੍ਹਾਂ ਸਭ ਨੂੰ ਤੋੜਦੇ ਹੋਏ ਵਿਧਾਨ ਸਭਾ ਦੇ ਕਾਫੀ ਨੇੜੇ ਪਹੁੰਚ ਗਏ। ਜਦੋਂ ਵਿਦਿਆਰਥੀ ਜਗਨਨਾਥਪੁਰ ਮੰਦਿਰ ਨੇੜੇ ਆਖਰੀ ਬੈਰੀਕੇਡ ਕੋਲ ਪਹੁੰਚੇ ਤਾਂ ਪੁਲਸ ਨੇ ਉਨ੍ਹਾਂ 'ਤੇ ਸਖ਼ਤੀ ਕੀਤੀ। ਪੁਲਸ ਅਨੁਸਾਰ ਇਸ ਦੌਰਾਨ ਭੀੜ ਵੱਲੋਂ ਪੱਥਰਬਾਜ਼ੀ ਕੀਤੀ ਗਈ ਤੇ ਕੁਝ ਪੁਲਸ ਕਰਮਚਾਰੀ ਵੀ ਜ਼ਖਮੀ ਹੋਏ। ਦੂਜੇ ਪਾਸੇ, ਵਿਦਿਆਰਥੀਆਂ ਨੇ ਦਾਅਵਾ ਕੀਤਾ ਹੈ ਕਿ ਪੁਲਸ ਦੀ ਕਾਰਵਾਈ ਵਿੱਚ ਕਈ ਪ੍ਰਦਰਸ਼ਨਕਾਰੀ ਗੰਭੀਰ ਜ਼ਖਮੀ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
NEXT STORY