ਲਖਨਊ (ਭਾਸ਼ਾ)— ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਉੱਤਰ ਪ੍ਰਦੇਸ਼ ’ਚ ਮੁੱਢਲੀ ਸਿੱਖਿਆ ਪਰੀਸ਼ਦ ਤਹਿਤ ਸਾਰੇ ਸਕੂਲਾਂ ਨੂੰ ਪਹਿਲੀ ਤੋਂ 8ਵੀਂ ਜਮਾਤ ਤਕ ਦੇ ਸਾਰੇ ਵਿਦਿਆਰਥੀ-ਵਿਦਿਆਰਥਣਾਂ ਨੂੰ ਬਿਨਾਂ ਪ੍ਰੀਖਿਆ ਦਿੱਤੇ ਅਗਲੀ ਜਮਾਤ ’ਚ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਐਡੀਸ਼ਨਲ ਮੁੱਖ ਸਕੱਤਰ (ਸਿੱਖਿਆ) ਰੇਣੂਕਾ ਕੁਮਾਰ ਨੇ ਦੱਸਿਆ ਕਿ ਚਿੱਠੀ ਰਾਹੀਂ ਮੁੱਢਲੀ ਸਿੱਖਿਆ ਪਰੀਸ਼ਦ ਤਹਿਤ ਸਾਰੇ ਸਕੂਲਾਂ ਨੂੰ ਪਹਿਲੀ ਤੋਂ ਲੈ ਕੇ 8ਵੀਂ ਜਮਾਤ ਤਕ ਦੇ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦਿੱਤੇ ਹੀ ਅਗਲੀ ਜਮਾਤ ’ਚ ਕਰ ਦਿੱਤੇ ਜਾਣ ਦਾ ਨਿਰਦੇਸ਼ ਜਾਰੀ ਕਰ ਦਿੱਤਾ ਗਿਆ ਹੈ।
ਉੱਤਰ ਪ੍ਰਦੇਸ਼ ’ਚ ਸਾਰੇ ਸਕੂਲ 2 ਅਪ੍ਰੈਲ 2020 ਤਕ ਬੰਦ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ 23 ਮਾਰਚ ਤੋਂ 28 ਮਾਰਚ ਦਰਮਿਆਨ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀ-ਵਿਦਿਆਰਥਣਾਂ ਨੂੰ ਬਿਨਾਂ ਪ੍ਰੀਖਿਆ ਦਿੱਤੇ ਹੀ ਅਗਲੀ ਜਮਾਤ ’ਚ ਕੀਤਾ ਜਾਵੇਗਾ। ਇਸ ਚਿੱਠੀ ਨੂੰ ਪਰੀਸ਼ਦ ਤਹਿਤ ਆਉਣ ਵਾਲੇ ਸਾਰੇ ਸਕੂਲਾਂ ਅਤੇ ਸਾਰੇ ਜ਼ਿਲਿਆਂ ’ਚ ਭੇਜ ਦਿੱਤਾ ਗਿਆ ਹੈ।
ਇੱਥੇ ਦੱਸ ਦੇਈਏ ਕਿ ਯੋਗੀ ਸਰਕਾਰ ਨੇ ਮੰਗਲਵਾਰ ਨੂੰ ਕੈਬਨਿਟ ਬੈਠਕ ’ਚ ਉੱਤਰ ਪ੍ਰਦੇਸ਼ ਦੇ ਸਾਰੇ ਸੈਰ-ਸਪਾਟਾ ਵਾਲੀਆਂ ਥਾਵਾਂ ਨੂੰ 31 ਮਾਰਚ ਤਕ ਬੰਦ ਰੱਖਣ ਦਾ ਫੈਸਲਾ ਲਿਆ। ਇਸ ਦੇ ਨਾਲ-ਨਾਲ ਪ੍ਰਦੇਸ਼ ਦੇ ਸਾਰੇ ਸਕੂਲ ਅਤੇ ਕਾਲਜ ਵੀ 2 ਅਪ੍ਰੈਲ ਤਕ ਬੰਦ ਰਹਿਣਗੇ। ਸਾਰੇ ਸਿਨੇਮਾਘਰ ਅਤੇ ਮਲਟੀਪਲੈਕਸ ਨੂੰ ਵੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਜ਼ਿਲਾ ਅਧਿਕਾਰੀ ਦੇ ਜ਼ਰੀਏ ਪ੍ਰਦੇਸ਼ ਦੇ ਸਾਰੇ ਜ਼ਿਲਿਆਂ ਦੇ ਧਾਰਮਿਕ ਗੁਰੂਆਂ ਤੋਂ ਅਪੀਲ ਕਰੇਗੀ ਕਿ ਉਹ ਮੰਦਰਾਂ, ਮਸਜਿਦਾਂ ਅਤੇ ਚਰਚ ’ਚ ਲੋਕਾਂ ਦੀ ਭੀੜ ਇਕੱਠੀ ਨਾ ਹੋਣ ਦੇਣ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਦੇਸ਼ ’ਚ ਵਧਦਾ ਜਾ ਰਿਹਾ ਹੈ। ਹੁਣ ਤੱਕ 147 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 14 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਵਾਇਰਸ ਨਾਲ 3 ਲੋਕਾਂ ਦੀ ਮੌਤ ਹੋ ਗਈ ਹੈ। ਦੁਨੀਆ ਭਰ ’ਚ ਇਸ ਵਾਇਰਸ ਕਾਰਨ 7,994 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1 ਲੱਖ 99 ਹਜ਼ਾਰ ਲੋਕ ਲਪੇਟ ’ਚ ਹਨ।
ਇਹ ਵੀ ਪੜ੍ਹੋ : ਭਾਰਤ ’ਚ ਵਧਦਾ ਜਾ ਰਿਹੈ ਕੋਰੋਨਾ ਦਾ ਕਹਿਰ, ਪਾਜੀਟਿਵ ਕੇਸਾਂ ਦੀ ਗਿਣਤੀ ਵਧੀ
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ, 64 ਸਾਲ ਦਾ ਸੀ ਬਜ਼ੁਰਗ
ਭੱਜੀ ਦਾ ਕੋਰੋਨਾ ਵਾਇਰਸ ਤੋਂ ਬਚਣ ਦਾ ਆਸਾਨ ਤਰੀਕਾ, ਧੋਨੀ-ਪ੍ਰਿਟੀ ਨਾਲ ਸ਼ੇਅਰ ਕੀਤੀ ਤਸਵੀਰ
NEXT STORY