ਨਵੀਂ ਦਿੱਲੀ, (ਏਜੰਸੀਆਂ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਨੇ ਬੁੱਧਵਾਰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਕੇ ਨੀਟ-ਯੂ. ਜੀ. ਘਟਨਾ ਵਿਰੁੱਧ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।
ਵਿਦਿਆਰਥੀਆਂ ਨੇ ਨੀਟ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੂੰ ਖਤਮ ਕਰਨ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ। ਬਾਅਦ ਦੁਪਹਿਰ ਪੁਲਸ ਜੰਤਰ-ਮੰਤਰ ਪਹੁੰਚੀ ਤੇ ਉਸ ਨੇ ਕੁਝ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਵਿਦਿਆਰਥੀਆਂ ਨੇ ਵਾਈਸ ਚਾਂਸਲਰ ਸ਼ਾਂਤੀਸ਼੍ਰੀ ਡੀ ਪੰਡਿਤ ਨੂੰ ਇਸ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ।
ਕਾਂਗਰਸ ਵੱਲੋਂ ਸੈਮ ਪਿਤ੍ਰੋਦਾ ਨੂੰ IOC ਦਾ ਪ੍ਰਧਾਨ ਨਿਯੁਕਤ ਕਰਨ ਨੂੰ ਲੈ ਕੇ ਆਰਪੀ ਸਿੰਘ ਨੇ ਜਤਾਇਆ ਇਤਰਾਜ਼
NEXT STORY