ਬਿਹਾਰ- ਸੜਕ ਹਾਦਸਿਆਂ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਬੱਚਿਆਂ ਨੂੰ ਸਕੂਲ ਭੇਜਣ ਲਈ ਹੁਣ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਹ ਪਾਬੰਦੀ ਬਿਹਾਰ 'ਚ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਾਈ ਗਈ ਹੈ। ਟਰਾਂਸਪੋਰਟ ਵਿਭਾਗ ਨੇ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ ਅਤੇ 1 ਅਪ੍ਰੈਲ 2025 ਤੋਂ ਇਹ ਨਵਾਂ ਨਿਯਮ ਲਾਗੂ ਹੋਵੇਗਾ।
ਇਹ ਵੀ ਪੜ੍ਹੋ- ਰਾਜ ਸਭਾ 'ਚ ਸੀਚੇਵਾਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ, ਕੇਂਦਰ ਅੱਗੇ ਰੱਖੀ ਇਹ ਮੰਗ
ਬਿਹਾਰ ਸਰਕਾਰ ਦਾ ਮੰਨਣਾ ਹੈ ਕਿ ਸਕੂਲ ਜਾਣ ਦੌਰਾਨ ਬੱਚਿਆਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਈ-ਰਿਕਸ਼ਾ ਅਤੇ ਆਟੋ ਵਿਚ ਉਨ੍ਹਾਂ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਉੱਠਦੇ ਰਹੇ ਹਨ। ਕਈ ਵਾਰ ਇਨ੍ਹਾਂ ਵਾਹਨਾਂ ਵਿਚ ਬੱਚਿਆਂ ਨਾਲ ਹਾਦਸੇ ਵਾਪਰੇ ਹਨ। ਇਸ 'ਤੇ ਪਾਬੰਦੀ ਜ਼ਰੀਏ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਰੀ ਆਦੇਸ਼ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਬਿਹਾਰ 'ਚ ਸਕੂਲੀ ਬੱਚਿਆਂ ਲਈ ਆਟੋ ਅਤੇ ਈ-ਰਿਕਸ਼ਾ ਦੀ ਵਰਤੋਂ 1 ਅਪ੍ਰੈਲ, 2025 ਤੋਂ ਬੰਦ ਕਰ ਦਿੱਤੀ ਜਾਵੇਗੀ। ਸਰਕਾਰ ਦਾ ਇਹ ਕਦਮ ਬਿਹਾਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੋਵਾਂ ਵਿਚ ਲਾਗੂ ਕੀਤਾ ਜਾਵੇਗਾ। ਇਸ 'ਤੇ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਹੁਣ ਟਰੈਵਲ ਏਜੰਟਾਂ ਦੀ ਖੈਰ ਨਹੀਂ! 'ਡੰਕੀ ਰੂਟ' ਵਾਲੇ ਏਜੰਟ ਜਾਣਗੇ ਜੇਲ੍ਹ, ਸਰਕਾਰ ਨੇ ਬਿੱਲ 'ਤੇ ਲਾਈ ਮੋਹਰ
ਹੁਣ 1 ਅਪ੍ਰੈਲ ਤੋਂ ਜੇਕਰ ਕੋਈ ਆਟੋ ਜਾਂ ਈ-ਰਿਕਸ਼ਾ ਚਾਲਕ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਟਰਾਂਸਪੋਰਟ ਅਤੇ ਟ੍ਰੈਫਿਕ ਪੁਲਸ ਵਿਭਾਗ ਉਸ ਵਿਰੁੱਧ ਸਖਤ ਕਾਰਵਾਈ ਕਰੇਗਾ। ਇਹ ਕਦਮ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਕੇ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ ਵਿਚ ਹਾਦਸਿਆਂ ਦੀ ਗਿਣਤੀ ਨੂੰ ਘੱਟ ਕੀਤਾ ਜਾ ਸਕੇ। ਇਸ ਸਬੰਧ ਵਿਚ ਟ੍ਰੈਫਿਕ ਵਿਭਾਗ ਨੂੰ ਵੀ ਇਸ ਨਵੇਂ ਨਿਯਮ ਦੀ ਪਾਲਣ ਯਕੀਨੀ ਕਰਾਉਣ ਨੂੰ ਕਿਹਾ ਗਿਆ ਹੈ। ਸਰਕਾਰ ਇਹ ਯਕੀਨੀ ਕਰੇਗੀ ਕਿ ਬੱਚਿਆਂ ਲਈ ਸਕੂਲਾਂ ਤੱਕ ਪਹੁੰਚਣ ਲਈ ਸੁਰੱਖਿਅਤ ਟਰਾਂਸਪੋਰਟ ਵਿਵਸਥਾ ਬਣਾਈ ਜਾਵੇ, ਤਾਂ ਕਿ ਬੱਚਿਆਂ ਸੁਰੱਖਿਅਤ ਰਹਿਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸ਼ਰਮ 'ਚ ਹੋ ਗਈ ਵੱਡੀ ਅਣਹੋਣੀ, ਖਾਣਾ ਖਾਂਦਿਆਂ ਹੀ ਵਿਗੜ ਗਈ ਸਿਹਤ, 4 ਮੁੰਡੇ-ਕੁੜੀਆਂ ਦੀ ਹੋ ਗਈ ਮੌਤ
NEXT STORY