ਨੈਸ਼ਨਲ ਡੈਸਕ- ਹਰਿਆਣਾ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ (Winter Holidays) ਦਾ ਐਲਾਨ ਕਰ ਦਿੱਤਾ ਹੈ। ਵਧਦੀ ਠੰਡ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਇਤਿਹਾਸਕ ਪਲ ; ਪਹਿਲੀ ਵਾਰ ਦੇਸ਼ ਦੇ ਸਰਕਾਰੀ ਹਸਪਤਾਲ 'ਚ ਹੋਵੇਗਾ ਹਾਰਟ ਟਰਾਂਸਪਲਾਂਟ
ਛੁੱਟੀਆਂ ਦਾ ਪੂਰਾ ਵੇਰਵਾ:
ਛੁੱਟੀਆਂ ਦੀ ਮਿਆਦ: ਰਾਜ ਦੇ ਸਾਰੇ ਸਕੂਲ 1 ਜਨਵਰੀ 2026 ਤੋਂ 15 ਜਨਵਰੀ 2026 ਤੱਕ ਪੂਰੇ 15 ਦਿਨਾਂ ਲਈ ਬੰਦ ਰਹਿਣਗੇ।
ਸਕੂਲ ਖੁੱਲ੍ਹਣ ਦੀ ਮਿਤੀ: 15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ, 16 ਜਨਵਰੀ 2026 (ਸ਼ੁੱਕਰਵਾਰ) ਤੋਂ ਸਾਰੇ ਸਕੂਲ ਪਹਿਲਾਂ ਵਾਂਗ ਨਿਯਮਿਤ ਰੂਪ 'ਚ ਖੁੱਲ੍ਹ ਜਾਣਗੇ।
ਬੋਰਡ ਪ੍ਰੀਖਿਆਵਾਂ ਲਈ ਵਿਸ਼ੇਸ਼ ਨਿਰਦੇਸ਼: ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀਆਂ ਸਾਰੇ ਵਿਦਿਆਰਥੀਆਂ ਲਈ ਹੋਣਗੀਆਂ, ਪਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਝ ਖਾਸ ਨਿਯਮ ਲਾਗੂ ਹੋ ਸਕਦੇ ਹਨ। ਜੇਕਰ CBSE, ICSE ਜਾਂ ਹੋਰ ਬੋਰਡਾਂ ਦੇ ਮਾਪਦੰਡਾਂ ਅਨੁਸਾਰ ਜ਼ਰੂਰੀ ਹੋਇਆ, ਤਾਂ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਨਿਰਧਾਰਤ ਸ਼ਡਿਊਲ ਅਨੁਸਾਰ ਸਕੂਲ ਬੁਲਾਇਆ ਜਾ ਸਕਦਾ ਹੈ।
ਸਖ਼ਤੀ ਨਾਲ ਪਾਲਣਾ ਦੇ ਹੁਕਮ: ਸਕੂਲ ਸਿੱਖਿਆ ਡਾਇਰੈਕਟੋਰੇਟ, ਪੰਚਕੂਲਾ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਮੌਲਿਕ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਅਨੁਸਾਰ ਇਹ ਫੈਸਲਾ ਸਰਦੀ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਦੱਸਣਯੋਗ ਹੈ ਕਿ ਹਰਿਆਣਾ 'ਚ ਇਸ ਸਮੇਂ ਠੰਡ ਦਾ ਕਹਿਰ ਜਾਰੀ ਹੈ ਅਤੇ ਕਈ ਇਲਾਕਿਆਂ 'ਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ, ਜਿਸ ਕਾਰਨ ਆਉਣ-ਜਾਣ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ।
ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਹਾਲੀਵੁੱਡ 'ਚ ਪਸਰਿਆ ਮਾਤਮ
ਓਡੀਸ਼ਾ ਦੇ ਮਲਕਾਨਗਿਰੀ 'ਚ 22 ਮਾਓਵਾਦੀਆਂ ਨੇ ਕੀਤਾ Surrender, 5 ਤੋਂ 27 ਲੱਖ ਰੁਪਏ ਤੱਕ ਦਾ ਸੀ ਇਨਾਮ
NEXT STORY