ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ, ਜਿਸ ਮੁਤਾਬਕ ਵਿਦਿਆਰਥੀਆਂ ਨੂੰ ਲੈਪਟਾਪ ਦਿੱਤੇ ਜਾਣਗੇ। ਸਿੱਖਿਆ ਮੰਤਰੀ ਆਸ਼ੀਸ਼ ਸੂਦ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਇਸ ਐਲਾਨ ਮੁਤਾਬਕ 10ਵੀਂ ਜਮਾਤ ਚੰਗੇ ਅੰਕਾਂ ਨਾਲ ਪਾਸ ਕਰਨ ਵਾਲੇ 1,200 ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ i7 ਲੈਪਟਾਪ ਦਿੱਤੇ ਜਾਣਗੇ। ਇਸ ਤੋਂ ਇਲਾਵਾ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ 175 ਸਕੂਲਾਂ ਵਿੱਚ ਆਈ.ਸੀ.ਟੀ. ਲੈਬ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।
ਐਲਾਨ ਕਰਦੇ ਹੋਏ ਸੂਦ ਨੇ ਕਿਹਾ ਕਿ ਇਹ ਇਤਿਹਾਸਕ ਫੈਸਲਾ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਡਿਜੀਟਲ ਸਿੱਖਿਆ ਯੋਜਨਾ ਦੇ ਤਹਿਤ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ i7 ਲੈਪਟਾਪ ਦਿੱਤੇ ਜਾਣਗੇ ਜਿਨ੍ਹਾਂ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ ਹਨ।
ਇਹ ਵੀ ਪੜ੍ਹੋ- ਆਖ਼ਿਰਕਾਰ ਉੱਡ ਹੀ ਪਿਆ ! 38 ਦਿਨਾਂ ਤੋਂ ਕੇਰਲ 'ਚ ਖੜ੍ਹੇ ਬ੍ਰਿਟਿਸ਼ ਲੜਾਕੂ ਜਹਾਜ਼ ਨੇ ਭਰੀ ਉਡਾਣ
ਮੰਤਰੀ ਨੇ ਕਿਹਾ ਕਿ ਇਹ ਕਦਮ ਰਾਸ਼ਟਰੀ ਸਿੱਖਿਆ ਨੀਤੀ ਦੇ ਅਨੁਸਾਰ ਉਨ੍ਹਾਂ ਦੀਆਂ ਭਵਿੱਖ ਦੀਆਂ ਡਿਜੀਟਲ ਸਿੱਖਿਆ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ 'ਤੇ 8 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਮੌਜੂਦਾ ਸੈਸ਼ਨ ਵਿੱਚ 175 ਸਕੂਲਾਂ ਵਿੱਚ ਸੂਚਨਾ ਅਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.) ਲੈਬਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।
ਸੂਦ ਨੇ ਕਿਹਾ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੇ ਮਾਪਦੰਡਾਂ ਦੀ ਪਾਲਣਾ ਕਰਦਿਆਂ ਸਥਾਪਤ ਕੀਤੀ ਗਈ ਹਰੇਕ ਆਈ.ਸੀ.ਟੀ. ਲੈਬ ਵਿੱਚ 40 ਕੰਪਿਊਟਰ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਦਿੱਲੀ ਸਰਕਾਰ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਯੋਜਨਾ ਦੇ ਤਹਿਤ 100 ਸਰਕਾਰੀ ਸਕੂਲਾਂ ਵਿੱਚ 100 ਆਈ.ਸੀ.ਟੀ. ਲੈਬਾਂ ਸਥਾਪਤ ਕਰਨ ਲਈ ਇੱਕ ਨਿੱਜੀ ਸੰਸਥਾ ਨਾਲ ਸਮਝੌਤਾ ਕੀਤਾ ਹੈ। ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਬੁੱਧਵਾਰ ਨੂੰ ਦਿੱਲੀ ਸਰਕਾਰ ਦੇ ਅਧੀਨ ਸਾਰੇ ਸਰਵੋਦਿਆ ਵਿਦਿਆਲਿਆ ਵਿੱਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; Gym ਮਾਲਕ ਦਾ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ 'ਚ ਮੀਂਹ ਕਾਰਨ ਕਈ ਥਾਵਾਂ 'ਤੇ ਟ੍ਰੈਫਿਕ ਜਾਮ; ਯਾਤਰੀ ਕਈ ਘੰਟਿਆਂ ਤੱਕ ਫਸੇ ਰਹੇ
NEXT STORY