ਨੈਸ਼ਨਲ ਡੈਸਕ - ਦਿੱਲੀ ਵੱਲ ਕਿਸਾਨਾਂ ਦੇ ਕੂਚ ਦੌਰਾਨ ਸ਼ੰਭੂ ਬਾਰਡਰ 'ਤੇ ਪਾਣੀਪਤ ਜੀਆਰਪੀ 'ਚ ਤਾਇਨਾਤ ਖਰਖੌਦਾ ਦੇ ਵਾਰਡ 10 ਦੇ ਰਹਿਣ ਵਾਲੇ ਸਬ ਇੰਸਪੈਕਟਰ ਹੀਰਾਲਾਲ ਦੀ ਮੌਤ ਹੋ ਗਈ। ਜਿਨ੍ਹਾਂ ਦਾ ਅੰਤਿਮ ਸੰਸਕਾਰ ਖਰਖੌਦਾ ਵਿੱਚ ਸਰਕਾਰੀ ਸਲਾਮੀ ਨਾਲ ਕੀਤਾ ਗਿਆ। ਉਹ ਪਾਣੀਪਤ ਦੀ ਸਮਾਲਖਾ ਚੌਕੀ 'ਤੇ ਤਾਇਨਾਤ ਸਨ ਅਤੇ ਦਿੱਲੀ ਵੱਲ ਮਾਰਚ ਕਰਨ ਲਈ ਕਿਸਾਨਾਂ ਦੇ ਸੱਦੇ ਤੋਂ ਬਾਅਦ ਸ਼ੰਭੂ ਬਾਰਡਰ ਵੱਲ ਫੋਰਸ ਨਾਲ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਸਿਹਤ ਖਰਾਬ ਹੋਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ - ਨਜਾਇਜ਼ ਹਥਿਆਰਾਂ ਦੇ ਧੰਦੇ 'ਚ ਸ਼ਾਮਲ ਗਿਰੋਹ ਦਾ ਪਰਦਾਫਾਸ਼, ਹਥਿਆਰ ਸਣੇ ਇੱਕ ਗ੍ਰਿਫ਼ਤਾਰ
ਹੀਰਾਲਾਲ ਦੀ ਮੌਤ 'ਤੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹੀਰਾਲਾਲ ਨੂੰ ਤਿੰਨ-ਚਾਰ ਦਿਨ ਪਹਿਲਾਂ ਸਮਾਲਖਾ ਚੌਕੀ ਤੋਂ ਅੰਬਾਲਾ ਭੇਜਿਆ ਗਿਆ ਸੀ। ਉਨ੍ਹਾਂ ਦੀ ਡਿਊਟੀ ਸ਼ੰਭੂ ਬਾਰਡਰ 'ਤੇ ਲਗਾਈ ਗਈ ਸੀ। ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਅੰਬਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਵੀਰਵਾਰ ਦੇਰ ਸ਼ਾਮ ਉਸ ਦੀ ਮੌਤ ਹੋ ਗਈ। ਹੀਰਾਲਾਲ ਦੇ ਦੋ ਬੱਚੇ ਹਨ, ਉਨ੍ਹਾਂ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਦੀ ਵੀ ਹੋਈ ਮੌਤ
ਦੱਸ ਦਈਏ ਕਿ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਦੌਰਾਨ ਇੱਕ 63 ਸਾਲਾ ਕਿਸਾਨ ਗਿਆਨ ਸਿੰਘ ਦੀ ਮੌਤ ਹੋ ਗਈ ਸੀ। ਜਾਣਕਾਰੀ ਉਸ ਨੂੰ ਦਿਲ ਦਾ ਦੌਰਾ ਪਿਆ ਸੀ। ਉਸ ਨੂੰ ਪੰਜਾਬ ਦੇ ਰਾਜਪੁਰਾ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - ਜੱਜ ਬਣ ਗੁਰਮੀਤ ਕੌਰ ਨੇ ਲੋਹੀਆਂ ਦੇ ਮੰਡੀ ਚੋਹਲੀਆਂ ਦਾ ਨਾਮ ਕੀਤਾ ਰੌਸ਼ਨ, ਲੱਗਿਆ ਵਧਾਈਆਂ ਦਾ ਤਾਂਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਸ਼ੰਭੂ ਬਾਰਡਰ ਪਹੁੰਚਿਆ ਸ਼ਹੀਦ ਗਿਆਨ ਸਿੰਘ ਦਾ ਪਾਰਥਿਵ ਸਰੀਰ, ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)
NEXT STORY