ਦੌਸਾ- ਰਾਜਸਥਾਨ ਦੇ ਦੌਸਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਪੁਲਸ ਸਬ ਇੰਸਪੈਕਟਰ ਵਲੋਂ ਮਾਸੂਮ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਤੇ ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਕਿਹਾ ਕਿ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਦੋਸ਼ੀ ਪੁਲਸ ਸਬ-ਇੰਸਪੈਕਟਰ ਨੂੰ ਬਰਖ਼ਾਸਤ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਦੌਸਾ ਜ਼ਿਲ੍ਹੇ ਦੇ ਰਾਹੂਵਾਸ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਪੁਲਸ ਸਬ ਇੰਸਪੈਕਟਰ ਨੇ ਗੁਆਂਢ 'ਚ ਰਹਿਣ ਵਾਲੀ ਬੱਚੀ ਨੂੰ ਵਰਗਲਾ ਕੇ ਕਮਰੇ 'ਚ ਬੁਲਾਇਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਦੌਸਾ ਦੇ ਐਡੀਸ਼ਨਲ ਪੁਲਸ ਸੁਪਰਡੈਂਟ ਰਾਮਚੰਦਰ ਸਿੰਘ ਨੇਹਰਾ ਨੇ ਦੱਸਿਆ ਕਿ ਪੁਲਸ ਲਾਈਨ 'ਚ ਤਾਇਨਾਤ ਅਤੇ ਪੀੜਤ ਬੱਚੀ ਦੇ ਗੁਆਂਢ 'ਚ ਰਹਿਣ ਵਾਲਾ ਦੋਸ਼ੀ ਸਬ ਇੰਸਪੈਕਟਰ ਭੂਪਿੰਦਰ ਸਿੰਘ ਦੁਪਹਿਰ ਨੂੰ ਬੱਚੀ ਨੂੰ ਵਰਗਲਾ ਕੇ ਆਪਣੇ ਕਮਰੇ 'ਚ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਸਫਦਰਜੰਗ ਦੇ ਲੋਕਾਂ ਨੂੰ CM ਕੇਜਰੀਵਾਲ ਤੋਂ ਵੱਡੀ ਉਮੀਦ, ਸਾਂਝੀ ਕੀਤੀ ਕੂੜੇ ਵਾਲੀ ਪਾਰਕ ਦੀ ਤਸਵੀਰ
ਦੌਸਾ ਦੀ ਪੁਲਸ ਸੁਪਰਡੈਂਟ ਵੰਦਿਤਾ ਰਾਣਾ ਨੇ ਦੱਸਿਆ ਕਿ ਪੀੜਤਾ ਦੀ ਉਮਰ ਕਰੀਬ 4 ਤੋਂ 5 ਸਾਲ ਹੈ। ਘਟਨਾ ਦੇ ਵਿਰੋਧ 'ਚ ਵੱਡੀ ਗਿਣਤੀ 'ਚ ਸਥਾਨਕ ਪਿੰਡ ਵਾਸੀਆਂ ਨੇ ਰਾਹੂਵਾਸ ਥਾਣੇ ਦਾ ਘਿਰਾਓ ਕੀਤਾ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਾਮਲੇ 'ਤੇ ਰਾਜਸਥਾਨ ਦੇ ਭਾਜਪਾ ਪ੍ਰਧਾਨ ਸੀ.ਪੀ. ਜੋਸ਼ੀ ਦਾ ਕਹਿਣਾ ਹੈ,''ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। 5 ਸਾਲ ਤੋਂ ਅਜਿਹੀਆਂ ਘਟਨਾਵਾਂ ਕਿਉਂ ਹੋ ਰਹੀਆਂ ਹਨ ਅਤੇ ਲਗਾਤਾਰ ਵਧਦੀਆਂ ਜਾ ਰਹੀਆਂ ਹਨ? ਜਦੋਂ ਸਰਕਾਰ ਅਤੇ ਪ੍ਰਸ਼ਾਸਨ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਨਜ਼ਰਅੰਦਾਜ ਕਰ ਦਿੰਦੇ ਹਨ, ਉਦੋਂ ਅਪਰਾਧੀ ਅਜਿਹੇ ਅਪਰਾਧ ਕਰਨ 'ਚ ਸਫ਼ਲ ਹੋ ਜਾਂਦੇ ਹਨ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਪਰਾਲੀ ਸਾੜਨ ਵਾਲਿਆਂ ਨੂੰ ਨਾ ਦਿੱਤੀ ਜਾਵੇ MSP
NEXT STORY