ਨੈਸ਼ਨਲ ਡੈਸਕ- ਬਿਹਾਰ ਦੇ ਸਾਰਣ ਜ਼ਿਲ੍ਹੇ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੋ ਚਚੇਰੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਮਗਰੋਂ ਮ੍ਰਿਤਕ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਸੂਤਰਾਂ ਨੇ ਸ਼ਨੀਵਾਰ ਯਾਨੀ ਕਿ ਅੱਜ ਦੱਸਿਆ ਕਿ ਜ਼ਿਲ੍ਹੇ ਦੇ ਭੇਲਦੀ ਥਾਣਾ ਖੇਤਰ ਦੇ ਬਸੌਤਾ ਪਿੰਡ ਵਾਸੀ ਅਨੀਸ਼ ਕੁਮਾਰ ਅਤੇ ਉਸ ਦਾ ਚਚੇਰਾ ਭਰਾ ਆਲੋਕ ਕੁਮਾਰ ਵਿਆਹ ਵਾਲੇ ਰੱਥ 'ਤੇ ਡਰਾਈਵਰ ਅਤੇ ਸਹਿ-ਡਰਾਈਵਰ ਦਾ ਕੰਮ ਕਰਦਾ ਸੀ।
ਸ਼ੁੱਕਰਵਾਰ ਦੇਰ ਰਾਤ ਕਿਸੇ ਵਿਆਹ ਸਮਾਰੋਹ ਵਿਚ ਵਾਪਸ ਪਰਤਣ ਦੌਰਾਨ ਪਿਰਾਰੀ ਪਿੰਡ ਨੇੜੇ ਉਨ੍ਹਾਂ ਦੇ ਰੱਥ 'ਤੇ ਉੱਚ ਸਮਰੱਥਾ ਵਾਲੀ 11 ਹਜ਼ਾਰ ਵੋਲਟ ਦੀ ਤਾਰ ਟੁੱਟ ਕੇ ਡਿੱਗ ਗਈ। ਇਸ ਘਟਨਾ ਵਿਚ ਰੱਥ 'ਚ ਅੱਗ ਲੱਗਣ ਨਾਲ ਹੀ ਰੱਥ 'ਤੇ ਸਵਾਰ ਦੋਵੇਂ ਭਰਾਵਾਂ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ। ਇਸ ਮਾਮਲੇ ਵਿਚ FIR ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਮਗਰੋਂ ਇਲਾਕੇ ਵਿਚ ਸੋਗ ਦੀ ਲਹਿਰ ਹੈ।
Canada Study Work Permit ਹੋ ਗਿਆ ਰੱਦ? ਤਾਂ ਘਬਰਾਓ ਨਹੀਂ, ਇੰਝ ਕਰੋ ਮੁੜ ਅਪਲਾਈ
NEXT STORY