ਨਵੀਂ ਦਿੱਲੀ, (ਯੂ. ਐੱਨ. ਆਈ.)- ਭਾਰਤੀ ਜਨਤਾ ਪਾਰਟੀ ਦੇ ਨੇਤਾ ਸੁਧਾਂਸ਼ੂ ਤ੍ਰਿਵੇਦੀ ਨੇ ਸ਼ੁੱਕਰਵਾਰ ਰਾਜ ਸਭਾ ’ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਦੁਨੀਆ ਦੇ ਮੋਹਰੀ ਦੇਸ਼ਾਂ ‘ਚ ਗਿਣਿਆ ਜਾਂਦਾ ਹੈ। ਉਨ੍ਹਾਂ ਦੀ ਲੋਕਪ੍ਰਿਅਤਾ ’ਚ ਵਾਧਾ ਹੋਇਆ ਹੈ। ਸਮੁੱਚੀ ਦੁਨੀਆ ਵਿਚ ਉਹ ਸਿਖਰ ’ਤੇ ਹਨ, ਇਸ ਲਈ ਉਨ੍ਹਾਂ ਦੀ ਤੁਲਨਾ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਾਲ ਨਹੀਂ ਕੀਤੀ ਜਾ ਸਕਦੀ।
ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਦਰਮਿਆਨ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ’ਤੇ ਚਰਚਾ ਸ਼ੁਰੂ ਕਰਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਤੀਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਰਿਕਾਰਡ ਦੀ ਬਰਾਬਰੀ ਕੀਤੀ ਹੈ ਪਰ ਵਿਰੋਧੀ ਧਿਰ ਕਾਂਗਰਸ ਦਾ ਕਹਿਣਾ ਹੈ ਕਿ ਮੋਦੀ ਪੰਡਿਤ ਨਹਿਰੂ ਦੇ ਬਰਾਬਰ ਨਹੀਂ ਹੋ ਸਕਦੇ।
ਉਨ੍ਹਾਂ ਵਿਅੰਗਮਈ ਢੰਗ ਨਾਲ ਕਿਹਾ ਕਿ ਮੈਂ ਵੀ ਇਹ ਮੰਨਦਾ ਹਾਂ ਕਿ ਮੋਦੀ ਤੇ ਨਹਿਰੂ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ ਕਿਉਂਕਿ ਮੋਦੀ ਬੇਮਿਸਾਲ ਹਨ ਤੇ ਦੇਸ਼ ਤੇ ਦੁਨੀਆ ’ਚ ਉਨ੍ਹਾਂ ਦੀ ਪ੍ਰਸਿੱਧੀ ਪੰਡਿਤ ਨਹਿਰੂ ਤੋਂ ਕਿਤੇ ਵੱਧ ਹੈ।
ਰਾਜ ਸਭਾ ’ਚ ਉੱਠੀ ਮੰਗ, ਲਾਲਚ ਦੇ ਕੇ ਜਿੱਤਣ ਵਾਲਿਆਂ ਦੀ ਮੈਂਬਰਸ਼ਿਪ ਹੋਵੇ ਰੱਦ
NEXT STORY