ਕਰਨਾਲ— ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਦੇ ਸਮਰਥਨ ’ਚ ਸੰਤ ਬਾਬਾ ਰਾਮ ਸਿੰਘ ਜੀ ਨੇ ਆਪਣੀ ਜਾਨ ਦੇ ਦਿੱਤੀ। ਕਰਨਾਲ ਦੇ ਸੀਂਘੜਾ ਪਿੰਡ ’ਚ ਨਾਨਕਸਰ ਗੁਰਦੁਆਰਾ ਸਾਹਿਬ ’ਚ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਸੰਗਤ ਪੁੱਜ ਰਹੀ ਹੈ। ਵੀਰਵਾਰ ਯਾਨੀ ਕਿ ਅੱਜ ਸਵੇਰੇ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਵੀ ਬਾਬਾ ਰਾਮ ਸੰਘ ਦੇ ਅੰਤਿਮ ਦਰਸ਼ਨਾਂ ਲਈ ਪੁੱਜੇ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ
ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਤ ਰਾਮ ਸਿੰਘ ਨੇ ਸਾਰੀ ਜ਼ਿੰਦਗੀ ਸੰਗਤ ਨੂੰ ਗੁਰੂ ਦੇ ਲੜ ਜੋੜਿਆ ਅਤੇ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਦਾ ਕਿਸਾਨ ਅੰਦੋਲਨ ਚੱਲ ਰਿਹਾ ਹੈ, ਉਹ ਲਗਾਤਾਰ ਉੱਥੇ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਮਨ ’ਚ ਬਹੁਤ ਜ਼ਿਆਦਾ ਦੁੱਖ ਸੀ ਕਿ ਜੋ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਕੋਈ ਅੰਨਦਾਤਾ ਦੀ ਆਵਾਜ਼ ਨਹੀਂ ਸੁਣ ਰਿਹਾ। ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋਇਆ ਅਤੇ ਉਨ੍ਹਾਂ ਨੇ ਸ਼ਹਾਦਤ ਦੇ ਦਿੱਤੀ।
ਇਹ ਵੀ ਪੜ੍ਹੋ: ਵੱਡੀ ਖ਼ਬਰ! ਸੰਤ ਬਾਬਾ ਰਾਮ ਸਿੰਘ ਦਾ ਸੁਸਾਈਡ ਨੋਟ ਆਇਆ ਸਾਹਮਣੇ
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜੇ ਤੱਕ ਸਮਝ ਨਹੀਂ ਆਈ। ਇਸ ਕਿਸਾਨੀ ਅੰਦੋਲਨ ’ਚ ਕਈ ਲੋਕਾਂ ਨੇ ਸ਼ਹਾਦਤਾਂ ਦਿੱਤੀਆਂ ਪਰ ਸਰਕਾਰ ਨੂੰ ਕੋਈ ਪਰਵਾਹ ਹੀ ਨਹੀਂ। ਸਰਕਾਰ ਸੋਚਦੀ ਹੈ ਕਿ ਅਸੀ ਕਿਸਾਨਾਂ ਨੂੰ ਦਬਾਅ ਦੇਵਾਂਗੇ ਪਰ ਕਿਸਾਨਾਂ ਨੂੰ ਕੋਈ ਦਬਾਅ ਨਹੀਂ ਸਕਦਾ। ਜੋ ਕਾਨੂੰਨ ਬਣਾਇਆ ਗਿਆ, ਜੇਕਰ ਕਿਸਾਨ ਨਹੀਂ ਚਾਹੁੰਦੇ ਤਾਂ ਜਿੱਦ ਛੱਡ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸੰਤ ਰਾਮ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਲੱਗੀ ਸੰਗਤ ਦੀ ਭੀੜ, ਕੱਲ੍ਹ ਕੀਤਾ ਜਾਵੇਗਾ ਸਸਕਾਰ
ਦੱਸਣਯੋਗ ਹੈ ਕਿ ਸੰਤ ਬਾਬਾ ਰਾਮ ਸਿੰਘ ਕਰਨਾਲ ਜ਼ਿਲ੍ਹੇ ਦੇ ਪਿੰਡ ਸੀਂਘੜਾ ’ਚ ਰਹਿੰਦੇ ਸਨ, ਜਿੱਥੇ ਉਨ੍ਹਾਂ ਦਾ ਡੇਰਾ ਸੀ। ਆਪਣੇ ਭਗਤਾਂ ਵਿਚ ਉਹ ਸੀਂਘੜਾ ਵਾਲੇ ਬਾਬਾ ਦੇ ਨਾਂ ਤੋਂ ਜਾਣੇ ਜਾਂਦੇ ਸਨ। ਬੀਤੇ ਕੱਲ੍ਹ ਉਨ੍ਹਾਂ ਨੇ ਸਿੰਘੂ ਸਰਹੱਦ ’ਤੇ ਕਿਸਾਨੀ ਹੱਕਾਂ ਲਈ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਸੁਸਾਈਡ ਨੋਟ ਮੁਤਾਬਕ ਸੰਤ ਰਾਮ ਸਿੰਘ ਨੇ ਕਿਸਾਨਾਂ ’ਤੇ ਸਰਕਾਰ ਦੇ ਜ਼ੁਲਮ ਖ਼ਿਲਾਫ਼ ਖ਼ੁਦਕੁਸ਼ੀ ਕੀਤੀ ਹੈ।
ਮੁਸੀਬਤ 'ਚ ਮਦਦਗ਼ਾਰ ਬਣ ਰਹੀ ਫ਼ੌਜ, ਸੜਕ ਹਾਦਸੇ ਦੇ ਜ਼ਖਮੀਆਂ ਨੂੰ ਬਚਾਇਆ
NEXT STORY