ਮੁੰਬਈ- ਮਹਾਰਾਸ਼ਟਰ ਦੇ ਪਰਭਣੀ 'ਚ ਭੀੜ ਵਲੋਂ ਕੁੱਟਮਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ। ਇੱਥੇ ਭੀੜ ਨੇ ਬਕਰੀ ਚੋਰ ਸਮਝ ਕੇ ਸਿੱਖ ਭਾਈਚਾਰੇ ਦੇ 3 ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ। ਇਨ੍ਹਾਂ 'ਚੋਂ ਇਕ 14 ਸਾਲ ਦੇ ਮੁੰਡੇ ਦੀ ਮੌਤ ਹੋ ਗਈ, ਜਦੋਂ ਕਿ 2 ਨੂੰ ਬਚਾ ਕੇ ਪੁਲਸ ਨੇ ਹਸਪਤਾਲ 'ਚ ਦਾਖ਼ਲ ਕਰਵਾਇਆ। ਮਾਮਲੇ 'ਚ ਚਾਰ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਸ ਨੇ ਇਸ ਮਾਮਲੇ 'ਚ ਕੁੱਲ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁੱਖ ਦੋਸ਼ੀ ਪਿੰਡ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਮਹਾਰਾਸ਼ਟਰ ਦੇ ਪਰਭਣੀ 'ਚ 27 ਮਈ ਨੂੰ ਬਕਰੀ ਚੋਰ ਸਮਝ ਕੇ ਲੋਕਾਂ ਨੇ 3 ਸਿੱਖ ਨੌਜਵਾਨਾਂ ਦੀ ਕੁੱਟਮਾਰ ਕਰ ਦਿੱਤੀ, ਜਿਸ 'ਚ ਇਕ ਮੁੰਡੇ ਦੀ ਮੌਤ ਹੋ ਗਈ।
ਉੱਥੇ ਹੀ ਇਸ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ 'ਚ ਤਿੰਨ ਸਿੱਖ ਨੌਜਵਾਨਾਂ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਤੋਂ ਪੂਰਾ ਸਿੱਖ ਭਾੀਚਾਰਾ ਅਤੇ ਦੇਸ਼ ਦੇ ਸਾਰੇ ਸਹੀ ਸੋਚ ਵਾਲੇ ਲੋਕ ਸਦਮੇ 'ਚ ਹਨ। ਪਹਿਲਾਂ ਵੀ ਕੀ ਵਾਰ ਅਜਿਹਾ ਮਾੜਾ ਰਵੱਈਆ ਹੋਣ ਕਰ ਕੇ ਸਿੱਖ ਜਗਤ ਅੰਦਰ ਬੇਹੱਦ ਗੁੱਸਾ ਹੈ। ਇਸ ਲਈ ਮੈਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਦੋਸ਼ੀਆਂ ਨੂੰ ਫੜ ਕੇ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪਹਿਲਵਾਨਾਂ ਨੂੰ ਹਿਰਾਸਤ 'ਚ ਲਏ ਜਾਣ ਦੀ ਵਿਸ਼ਵ ਪੱਧਰ 'ਤੇ ਹੋ ਰਹੀ ਨਿੰਦਾ, ਹੁਣ UWW ਨੇ ਦਿੱਤੀ ਇਹ ਚਿਤਾਵਨੀ
NEXT STORY