ਨਵੀਂ ਦਿੱਲੀ— ਲੋਕ ਸਭਾ 'ਚ ਅੱਜ ਭਾਵ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰੰਮੂ-ਕਸ਼ਮੀਰ ਮੁੜਗਠਨ ਬਿੱਲ ਅਤੇ ਸੰਵਿਧਾਨਕ ਪ੍ਰਸਤਾਵ ਪੇਸ਼ ਕੀਤਾ ਗਿਆ। ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਏ ਜਾਣ ਨੂੰ ਲੈ ਕੇ ਲੋਕ ਸਭਾ ਵਿਚ ਚਰਚਾ ਹੋਈ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਧਾਰਾ-370 ਹਟਾਏ ਜਾਣ 'ਤੇ ਚਰਚਾ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਵੱਡੀ ਗਿਣਤੀ 'ਚ ਲੋਕ ਰਹਿੰਦੇ ਹਨ ਪਰ ਉੱਥੇ ਘੱਟ ਗਿਣਤੀ ਕਮਿਸ਼ਨ ਨਹੀਂ ਹੈ, ਇਹ ਕਮਿਸ਼ਨ ਉੱਥੇ ਵੀ ਬਣਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਵੇਂ ਇੱਥੇ ਸਿੱਖ ਮੈਰਿਜ ਐਕਟ ਬਣਿਆ ਹੈ, ਉਵੇਂ ਹੀ ਜੰਮੂ-ਕਸ਼ਮੀਰ 'ਚ ਵੀ ਇਹ ਐਕਟ ਪਾਸ ਹੋਣਾ ਚਾਹੀਦਾ ਹੈ, ਜੋ ਕਿ ਉੱਥੇ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਤੋਂ ਪੰਜਾਬ 'ਚ ਬਹੁਤ ਸਾਰੇ ਲੋਕ ਆ ਕੇ ਵੱਸਦੇ ਹਨ, ਬਿਜ਼ਨੈੱਸ ਕਰਦੇ ਹਨ। ਉਸ ਤਰ੍ਹਾਂ ਹੀ ਪੰਜਾਬੀਆਂ ਨੂੰ ਵੀ ਇਹ ਸਹੂਲਤ ਹੋਣੀ ਹੈ।
ਸੁਖਬੀਰ ਬਾਦਲ ਨੇ ਜੰਮੂ-ਕਸ਼ਮੀਰ 'ਚ ਧਾਰਾ-370 ਹਟਾਏ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਹੁਤ ਵੱਡਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਸੁਖਬੀਰ ਨੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਨ ਦਾ ਹੁਕਮ ਦਿੱਤਾ ਸੀ, ਜਿਸ 'ਚ ਹਜ਼ਾਰਾਂ ਸਿੱਖ ਮਾਰੇ ਗਏ ਸਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਅਜੇ ਤਕ ਇਨਸਾਫ ਨਹੀਂ ਮਿਲਿਆ।
ਸੁਖਬੀਰ ਦੀ ਫਿਸਲੀ ਜ਼ੁਬਾਨ
ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀ ਜ਼ੁਬਾਨ ਫਿਸਲ ਗਈ। ਉਨ੍ਹਾਂ ਨੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਨਾਂ ਲੈਣ ਦੀ ਥਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਾਂ ਲੈ ਲਿਆ। ਹਾਲਾਂਕਿ ਕਿ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਰੌਲਾ ਪਾਏ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਰਾਜੀਵ ਗਾਂਧੀ, ਰਾਜੀਵ ਗਾਂਧੀ।
ਇਸਰੋ ਨੇ ਚੰਦਰਯਾਨ-2 ਦੀ 5ਵੀਂ ਸ਼੍ਰੇਣੀ ਬਦਲੀ, ਚੰਦਰਮਾ ਤੋਂ ਸਿਰਫ 31 ਦਿਨ ਦੂਰ
NEXT STORY