ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵੱਲੋਂ ਜੰਤਰ-ਮੰਤਰ ਵਿਖੇ ਧਰਨਾ ਲਾਇਆ ਗਿਆ ਹੈ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਅਕਾਲੀ ਵਰਕਰ ਮੌਜੂਦ ਹਨ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੇ 'ਅਸੀਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਆਂ' ਗਾਣਾ ਬੈਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਯੂ-ਟਿਊਬ ਤੋਂ ਇਹ ਗਾਣਾ ਬੈਨ ਕਰ ਸਕਦੀ ਹੈ ਪਰ ਸਿੰਘਾਂ ਅਤੇ ਪੰਜਾਬੀਆਂ ਦੇ ਦਿਲਾਂ 'ਚੋਂ ਬੈਨ ਨਹੀਂ ਕਰ ਸਕਦੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ 4-5 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਤਾਰੀਖਾਂ ਲਈ ਆਰੇਂਜ ਅਲਰਟ ਜਾਰੀ
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਵਾਸਤੇ ਜਾਨਾਂ ਕੁਰਬਾਨ ਕੀਤੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਸਾਡੇ ਭਰਾਵਾਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੇ ਜੋ ਕੀਤਾ ਹੈ, ਉਸ ਦੀ ਸਜ਼ਾ ਉਨ੍ਹਾਂ ਨੇ ਭੁਗਤ ਲਈ ਹੈ ਪਰ ਫਿਰ ਵੀ ਉਨ੍ਹਾਂ ਨੂੰ ਛੱਡਣ ਦਾ ਕੋਈ ਨਾਂ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਫਾਈਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੋਲ 7 ਮਹੀਨਿਆਂ ਤੋਂ ਪਈ ਹੈ ਪਰ ਇਸ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਕਈ ਲੋਕ ਸਾਡੀ ਕੌਮ ਦੀ ਤਾਕਤ ਨੂੰ ਘਟਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਕੀ ਪਾਕਸ' ਨੂੰ ਲੈ ਕੇ ਹਦਾਇਤਾਂ ਜਾਰੀ, ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣ ਦੀ ਸਲਾਹ
ਉਨ੍ਹਾਂ ਕਿਹਾ ਕਿ ਅੱਜ ਵੱਡੀਆਂ-ਵੱਡੀਆਂ ਤਾਕਤਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ 'ਚ ਲੱਗੀਆਂ ਹੋਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮਕਸਦ ਕੌਮ ਦੀ ਚੜ੍ਹਦੀ ਕਲਾ ਅਤੇ ਪੰਜਾਬੀਆਂ ਵਾਸਤੇ ਲੜਾਈ ਲੜਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰਾਂ ਵਾਸਤੇ ਨਹੀਂ ਲੜਦੀ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਅਕਾਲੀ ਦਲ ਸੱਤਾ 'ਚ ਆਇਆ ਹੈ, ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਹੋਟਲ ਦੇ ਕਮਰੇ ਅੰਦਰ ਚੱਲੀ ਗੋਲੀ, ਦਰਵਾਜ਼ਾ ਖੋਲ੍ਹਦੇ ਹੀ ਹੈਰਾਨ ਰਹਿ ਗਏ ਸਭ
ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੇ ਹੀ ਆਪਣਾ ਵਿਰਸਾ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਵਾਰ ਕੀਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪ੍ਰੋ. ਭੁੱਲਰ ਨੂੰ ਛੁਡਵਾ ਸਕਦੇ ਹਨ ਪਰ ਉਹ ਅਜਿਹਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਵਰਕਰ ਹੀ ਅਕਾਲੀ ਦਲ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਕੌਮ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੀ ਪੰਜਾਬ ਨੂੰ ਇਨਸਾਫ਼ ਨਹੀਂ ਦੇਵੇਗੀ ਤਾਂ ਸਭ ਤੋਂ ਪਹਿਲਾਂ ਅਕਾਲੀ ਦਲ ਲੜੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਿਹਾਰ ’ਚ ਨੂਪੁਰ ਦਾ ਵੀਡੀਓ ਦੇਖਣ ਵਾਲੇ ਨੌਜਵਾਨ 'ਤੇ ਚਾਕੂ ਨਾਲ ਹਮਲਾ
NEXT STORY