ਜੈਪੁਰ : ਸੁਖਦੇਵ ਸਿੰਘ ਗੋਗਾਮੇੜੀ ਕਤਲ ਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਖਦੇਵ ਸਿੰਘ ਦੀ ਪਤਨੀ ਸ਼ੀਲਾ ਨੇ ਸ਼ਿਆਮ ਨਗਰ ਥਾਣੇ ਵਿੱਚ ਮੁਕੱਦਮਾ ਦਰਜ ਕਰਵਾਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਐਫ. ਆਈ. ਆਰ. ਵਿੱਚ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਦੇ ਡੀ. ਜੀ. ਪੀ. ਦਾ ਜ਼ਿਕਰ ਕੀਤਾ ਗਿਆ ਹੈ। ਐਫ. ਆਈ. ਆਰ. ਵਿੱਚ ਕਿਹਾ ਗਿਆ ਹੈ ਕਿ ਸੁਖਦੇਵ ਸਿੰਘ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਡੀ. ਜੀ. ਪੀ. ਤੋਂ ਸੁਰੱਖਿਆ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਵੱਲੋਂ ਜਾਣਬੁੱਝ ਕੇ ਸੁਰੱਖਿਆ ਨਹੀਂ ਦਿੱਤੀ ਗਈ। ਇੰਨਾ ਹੀ ਨਹੀਂ ਇਸ ਐਫ. ਆਈ. ਆਰ. ਵਿੱਚ ਪੰਜਾਬ ਪੁਲਸ, ਏ. ਟੀ. ਐਸ. ਸਮੇਤ ਹੋਰ ਕਿਰਦਾਰਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸੁਰੱਖਿਆ ਨਾ ਹੋਣ ਕਾਰਨ 5 ਦਸੰਬਰ ਦੀ ਦੁਪਹਿਰ ਨੂੰ ਕੁਝ ਵਿਅਕਤੀਆਂ ਨੇ ਸੁਖਦੇਵ ਸਿੰਘ ਗੋਗਾਮੇੜੀ ਨੂੰ ਮਿਲਣ ਦੇ ਬਹਾਨੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਗੋਗਾਮੇੜੀ ਕਤਲ ਮਾਮਲਾ: ਜੈਪੁਰ 'ਚ ਕਰਣੀ ਸੈਨਾ ਦਾ ਧਰਨਾ ਖ਼ਤਮ, ਪ੍ਰਸ਼ਾਸਨ ਨੇ ਮੰਨੀਆਂ ਮੰਗਾਂ
ਸੀ. ਐਮ. ਗਹਿਲੋਤ ਅਤੇ ਡੀ. ਜੀ. ਪੀ. ਨੂੰ ਲਿਖਿਆ ਲਿਖਿਆ ਸੀ ਪੱਤਰ
ਇਸ ਐਫ. ਆਈ. ਆਰ. ਵਿੱਚ ਸੁਖਦੇਵ ਸਿੰਘ ਗੋਗਾਮੇੜੀ ਦੀ ਪਤਨੀ ਨੇ ਦੱਸਿਆ ਕਿ ਮੇਰੇ ਪਤੀ ਸੁਖਦੇਵ ਸਿੰਘ ਗੋਗਾਮੇੜੀ ਰਾਸ਼ਟਰੀ ਪ੍ਰਧਾਨ ਰਾਜਪੂਤ ਕਰਣੀ ਸੈਨਾ ਭਾਰਤ, ਜਿਨ੍ਹਾਂ ਦੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਦੇ ਸਮਾਜਿਕ ਕਾਰਜਾਂ ਕਾਰਨ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦੀ ਜਾਨ-ਮਾਲ ਨੂੰ ਲਗਾਤਾਰ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਲੈ ਕੇ ਮੇਰੇ ਪਤੀ ਨੇ 24 ਫਰਵਰੀ 2023 ਅਤੇ 25 ਮਾਰਚ 2023 ਨੂੰ ਰਾਜ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪੁਲਿਸ ਡਾਇਰੈਕਟਰ ਜਨਰਲ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਪੱਤਰ ਲਿਖੇ ਸਨ।
ਏ. ਟੀ. ਐਸ. ਨੇ ਕਤਲ ਦੀ ਸਾਜ਼ਿਸ਼ ਬਾਰੇ ਵੀ ਦਿੱਤੀ ਸੀ ਜਾਣਕਾਰੀ
ਐਫ. ਆਈ. ਆਰ. ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਏ. ਟੀ. ਐਸ. ਜੈਪੁਰ ਨੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ (ਇੰਟੈਲੀਜੈਂਸ) ਰਾਜਸਥਾਨ ਨੂੰ ਇੱਕ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਸੁਖਦੇਵ ਸਿੰਘ ਗੋਗਾਮੇੜੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। 14 ਫਰਵਰੀ 2023 ਨੂੰ ਪੰਜਾਬ ਪੁਲਸ ਨੇ ਡੀ. ਜੀ. ਪੀ. ਨੇ ਰਾਜਸਥਾਨ ਨੂੰ ਇੱਕ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਸੁਖਦੇਵ ਸਿੰਘ ਗੋਗਾਮੇੜੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇੰਨੀਆਂ ਸੂਚਨਾਵਾਂ ਮਿਲਣ ਦੇ ਬਾਵਜੂਦ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸੂਬੇ ਦੇ ਡੀ. ਜੀ. ਪੀ. ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਵੱਲੋਂ ਮੇਰੇ ਪਤੀ ਨੂੰ ਜਾਣਬੁੱਝ ਕੇ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ।
ਇਹ ਵੀ ਪੜ੍ਹੋ : ਨਹਿਰੂ ਦੀ ਗ਼ਲਤੀ ਕਾਰਨ ਬਣਿਆ PoK, ਨਹੀਂ ਤਾਂ ਅੱਜ ਭਾਰਤ ਦਾ ਹਿੱਸਾ ਹੁੰਦਾ: ਅਮਿਤ ਸ਼ਾਹ
ਕਤਲ ਦਾ ਮਾਸਟਰਮਾਈਂਡ ਲਾਰੈਂਸ ਵਿਸ਼ਨੋਈ
ਕਾਫੀ ਮਿਹਨਤ ਤੋਂ ਬਾਅਦ ਅੱਜ ਪਰਿਵਾਰ ਨੇ ਸੁਖਦੇਵ ਸਿੰਘ ਗੋਗਾਮੇੜੀ ਦਾ ਅੰਤਿਮ ਸੰਸਕਾਰ ਕਰਨ ਲਈ ਹਾਮੀ ਭਰ ਦਿੱਤੀ ਹੈ। ਰੋਹਿਤ ਗੋਦਾਰਾ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਨਿਤਿਨ ਫੌਜੀ ਅਤੇ ਰੋਹਿਤ ਰਾਠੌਰ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪਰ ਇਸ ਕਤਲ ਦਾ ਮਾਸਟਰਮਾਈਂਡ ਜੇਲ੍ਹ ਵਿੱਚ ਬੰਦ ਲਾਰੈਂਸ ਵਿਸ਼ਨੋਈ ਹੈ। ਜੇਲ੍ਹ ਵਿੱਚ ਰਹਿੰਦਿਆਂ ਵੀ ਉਹ ਆਪਣੇ ਗੁੰਡਿਆਂ ਦੀ ਮਦਦ ਨਾਲ ਅਜਿਹੇ ਕਈ ਅਪਰਾਧ ਕਰ ਚੁੱਕਾ ਹੈ। ਸੁਖਦੇਵ ਕਤਲ ਕੇਸ ਵਿੱਚ ਲਾਰੈਂਸ ਅਤੇ ਰੋਹਿਤ ਗੋਦਾਰਾ ਦੇ ਨਾਂ ਸਾਹਮਣੇ ਆਉਣ ਤੋਂ ਬਾਅਦ ਐਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। NIA ਵੀ ਹੁਣ ਇਸ ਮਾਮਲੇ ਦੀ ਜਾਂਚ ਕਰ ਸਕਦੀ ਹੈ। ਖ਼ਬਰ ਇਹ ਵੀ ਹੈ ਕਿ ਸਪੈਸ਼ਲ ਸੈੱਲ ਸੁਖਦੇਵ ਕਤਲ ਕੇਸ ਬਾਰੇ ਜੇਲ੍ਹ ਵਿੱਚ ਬੰਦ ਲਾਰੈਂਸ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ; ਪੰਜਾਬ ਸਰਕਾਰ ਦੇ ਰਵੱਈਏ ਤੋਂ ਗ੍ਰਹਿ ਮੰਤਰਾਲਾ ਨਾਰਾਜ਼, ਦਿੱਤੀ ਚਿਤਾਵਨੀ
NEXT STORY