ਜੈਪੁਰ- ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ ਨੂੰ ਲੈ ਕੇ ਜੈਪੁਰ 'ਚ ਚੱਲ ਰਿਹਾ ਪ੍ਰਦਰਸ਼ਨ ਖਤਮ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਹੁਣ ਸ਼ੁੱਕਰਵਾਰ ਨੂੰ ਗੋਗਾਮੇੜੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੁਲਸ ਨੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਦੀ ਜਾਂਚ ਲਈ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕੀਤੀ। ਇਸ ਕਤਲਕਾਂਡ ਦੇ ਵਿਰੋਧ 'ਚ ਕਈ ਥਾਂ ਪ੍ਰਦਰਸ਼ਨ ਹੋਏ।
ਇਹ ਵੀ ਪੜ੍ਹੋ- ਬਠਿੰਡਾ ਜੇਲ੍ਹ ਨਾਲ ਜੁੜੀਆਂ ਸੁਖਦੇਵ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਦੀਆਂ ਤਾਰਾਂ! ਦੋ ਸ਼ੂਟਰ ਗ੍ਰਿਫ਼ਤਾਰ
ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਜੈਪੁਰ ਵਿਚ ਉਨ੍ਹਾਂ ਦੀ ਰਿਹਾਇਸ਼ 'ਤੇ ਕਤਲ ਕਰ ਦਿੱਤਾ ਗਿਆ। ਮਿਲਣ ਦੇ ਬਹਾਨੇ ਆਏ ਦੋ ਲੋਕਾਂ ਨੇ ਕਤਲਕਾਂਡ ਨੂੰ ਅੰਜ਼ਾਮ ਦਿੱਤਾ ਸੀ। ਕਤਲਕਾਂਡ ਦਾ ਸੀ. ਸੀ. ਟੀ. ਵੀ. ਵੀ ਸਾਹਮਣੇ ਆਇਆ ਸੀ, ਜਿਸ 'ਚ ਕਾਤਲ ਤਾਬੜਤੋੜ ਗੋਲੀਆਂ ਵਰ੍ਹਾਉਂਦੇ ਨਜ਼ਰ ਆ ਰਹੇ ਹਨ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਗੁਰਗੇ ਰੋਹਿਤ ਗੋਦਾਰਾ ਨੇ ਲਈ ਸੀ।
ਇਹ ਵੀ ਪੜ੍ਹੋ- ਕਰਣੀ ਸੈਨਾ ਦੇ ਪ੍ਰਧਾਨ ਦੇ ਕਤਲ ਕਾਰਨ ਰਾਜਸਥਾਨ 'ਚ ਅੱਜ ਬੰਦ ਦਾ ਐਲਾਨ, ਹਾਈ ਅਲਰਟ 'ਤੇ ਪੁਲਸ
ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਨੀਆਂ ਕੁਝ ਮੰਗਾਂ, ਇਸ ਵਿਚ ਸ਼ਾਮਲ ਹੈ-
ਕਤਲਕਾਂਡ ਦੀ NIA ਜਾਂਚ
ਖਾਮੀਆਂ ਦੀ ਨਿਆਂਇਕ ਜਾਂਚ
ਗੋਗਾਮੇੜੀ ਦੇ ਪਰਿਵਾਰ ਨੂੰ ਸੁਰੱਖਿਆ
ਗੋਗਾਮੇੜੀ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ
ਇਸ ਤੋਂ ਇਲਾਵਾ ਇਹ ਮੰਗਾਂ ਮੰਨੀਆਂ-
ਜੈਪੁਰ 'ਚ ਹਿੰਸਕ ਪ੍ਰਦਰਸ਼ਨ
ਦੱਸ ਦੇਈਏ ਕਿ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਗਰੋਂ ਉਨ੍ਹਾਂ ਦੇ ਸਮਰਥਕਾਂ ਨੇ ਰਾਜਸਥਾਨ ਵਿਚ ਬੰਦ ਦੀ ਕਾਲ ਦਿੱਤੀ ਸੀ। ਬੰਦ ਦੌਰਾਨ ਜੈਪੁਰ ਸਮੇਤ ਕਈ ਸ਼ਹਿਰਾਂ ਤੋਂ ਹਿੰਸਕ ਪ੍ਰਦਰਸ਼ਨ ਹੋਏ। ਸ਼ਹਿਰ-ਸ਼ਹਿਰ ਅੱਗਜ਼ਨੀ ਅਤੇ ਹਿੰਸਾ ਦੀਆਂ ਤਸਵੀਰਾਂ ਸਾਹਮਣੇ ਆਈਆਂ। ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰੇ, ਫਿਰ ਬਾਜ਼ਾਰ ਬੰਦ ਕਰਵਾਏ ਅਤੇ ਫਿਰ ਟਾਇਰ ਸਾੜ ਕੇ ਪ੍ਰਦਰਸ਼ਨ ਕੀਤੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ 'ਚ ਗਰਜੇ ਸੰਤ ਬਲਬੀਰ ਸਿੰਘ ਸੀਚੇਵਾਲ, ਚੁੱਕਿਆ ਖਾੜੀ ਦੇਸ਼ਾਂ 'ਚ ਔਰਤਾਂ ਨੂੰ ਵੇਚਣ ਦਾ ਮੁੱਦਾ
NEXT STORY