ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਦੇ ਵੱਖ-ਵੱਖ ਬਜਟ ਅਤੇ ਵਿੱਤੀ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਰਾਜ ਸੂਚਨਾ ਵਿਭਾਗ 'ਚ ਇਹ ਜਾਣਕਾਰੀ ਦਿੰਦੇ ਹੋਏ ਵੀਰਵਾਰ ਨੂੰ ਦੱਸਿਆ ਗਿਆ ਕਿ ਉਹ ਸ਼੍ਰੀਮਤੀ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਰਾਜ ਸਰਕਾਰ ਨਾਲ ਜੁੜੇ ਮੁੱਦਿਆਂ 'ਤੇ ਧਿਆਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਤੁਰਕੀ ਤੋਂ ਸੇਬ ਦੀ ਦਰਾਮਦ ਦੇ ਮੁੱਦੇ 'ਤੇ ਚਰਚਾ ਕਰਨ ਤੋਂ ਇਲਾਵਾ, ਉਨ੍ਹਾਂ ਨੇ ਸੂਬੇ ਦੇ ਸੇਬ ਉਤਪਾਦਕਾਂ ਦੇ ਹਿੱਤਾਂ ਦੀ ਰੱਖਿਆ ਲਈ ਸੇਬਾਂ 'ਤੇ ਦਰਾਮਦ ਡਿਊਟੀ 'ਚ ਵਿਆਪਕ ਵਾਧੇ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਹੋਰ ਵਿਸ਼ੇਸ਼ ਸ਼੍ਰੇਣੀ ਵਾਲੇ ਰਾਜਾਂ ਦੀ ਉਧਾਰ ਸੀਮਾ ਘੱਟੋ-ਘੱਟ 2 ਫੀਸਦੀ ਵਧਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਜਲ ਸ਼ਕਤੀ ਮੰਤਰੀ ਸੀ.ਆਰ. ਨਾਲ ਮੁਲਾਕਾਤ ਕੀਤੀ ਅਤੇ ਜਲ ਜੀਵਨ ਮਿਸ਼ਨ ਦੇ ਅਧੀਨ ਪੈਂਡਿੰਗ ਰਾਸ਼ੀ ਨੂੰ ਜਲਦ ਜਾਰੀ ਕਰਨ ਦੀ ਅਪੀਲ ਕੀਤੀ। ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਉਨ੍ਹਾਂ ਨੇ ਸੈਰ-ਸਪਾਟਾ ਪ੍ਰਾਜੈਕਟਾਂ ਲਈ ਪੈਂਡਿੰਗ ਧਨ ਰਾਸ਼ੀ ਜਾਰੀ ਕਰਨ ਦੀ ਅਪੀਲ ਕਰ ਕੇ ਪ੍ਰਦੇਸ਼ ਦੇ ਪੈਂਡਿੰਗ ਵੱਖ-ਵੱਕ ਸੈਰ-ਸਪਾਟਾ ਪ੍ਰਾਜੈਕਟਾਂ ਨੂੰ ਮਨਜ਼ੂਰ ਕਰਨ ਦੀ ਅਪੀਲ ਕੀਤੀ। ਸ਼੍ਰੀ ਸੁੱਖੂ ਨੇ ਬਿਜਲੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਸੂਬੇ ਦੇ ਹਿੱਤਾਂ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਨਤਕ ਖੇਤਰ ਦੇ ਅਦਾਰਿਆਂ ਅਤੇ ਕੇਂਦਰੀ ਜਨਤਕ ਖੇਤਰ ਦੇ ਅਦਾਰਿਆਂ ਦੁਆਰਾ ਚਲਾਏ ਜਾਣ ਵਾਲੇ ਪਣ-ਬਿਜਲੀ ਪ੍ਰਾਜੈਕਟਾਂ 'ਚ ਰਾਜ ਦੀ ਮੁਫ਼ਤ ਬਿਜਲੀ ਹਿੱਸੇਦਾਰੀ ਵਧਾਉਣ ਦੀ ਅਪੀਲ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਭੈਣ ਨੇ ਖੋਹ ਲਿਆ TV ਦਾ ਰਿਮੋਟ, ਗੁੱਸੇ 'ਚ ਮਰ ਗਈ ਛੋਟੀ ਭੈਣ
NEXT STORY