ਸ਼੍ਰੀਨਗਰ (ਵਾਰਤਾ)- 5 ਸਾਲ ਤੋਂ ਵੱਧ ਸਮੇਂ ਬਾਅਦ ਰਿਹਾਅ ਹੋਏ ਕਸ਼ਮੀਰੀ ਪੱਤਰਕਾਰ ਆਸਿਫ਼ ਸੁਲਤਾਨ ਨੂੰ ਉੱਤਰ ਪ੍ਰਦੇਸ਼ ਦੀ ਜੇਲ੍ਹ ਤੋਂ ਆਪਣੇ ਘਰ ਪਹੁੰਚਣ ਦੇ ਕੁਝ ਘੰਟਿਆਂ ਬਾਅਦ ਵੀਰਵਾਰ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਸੁਲਤਾਨ ਦੇ ਪਰਿਵਾਰ ਅਤੇ ਕਾਨੂੰਨੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਲਤਾਨ ਨੂੰ ਸ਼੍ਰੀਨਗਰ ਦੇ ਰੈਨਾਵਾਰੀ ਥਾਣੇ 'ਚ ਦਰਜ 2019 ਦੇ ਇਕ ਮਾਮਲੇ 'ਚ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਵਕੀਲ ਨੇ ਕਿਹਾ,''ਘਰ ਪਹੁੰਚਣ ਦੇ ਕੁਝ ਘੰਟਿਆਂ ਬਾਅਦ ਉਨ੍ਹਾਂ ਨੂੰ ਬਟਮਾਲੂ ਥਾਣੇ ਦੀ ਪੁਲਸ ਵਲੋਂ ਬੁਲਾਇਆ ਗਿਆ ਅਤੇ ਬਾਅਦ 'ਚ ਰੈਨਾਵਾੜੀ ਥਾਣੇ 'ਚ ਹਿਰਾਸਤ 'ਚ ਲੈ ਲਿਆ ਗਿਆ। ਸ਼ਾਮ ਤੱਕ ਸਾਨੂੰ ਪਤਾ ਲੱਗਾ ਕਿ ਉਨ੍ਹਾਂ ਨੂੰ ਰੈਨਾਵਾਰੀ ਥਾਣੇ ਦੀ 2019 ਦੀ ਐੱਫ.ਆਈ.ਆਰ. 19 'ਚ ਰਸਮੀ ਤੌਰ 'ਤੇ ਗ੍ਰਿਫ਼ਤਾਰ ਲਿਆ ਗਿਆ ਹੈ।''
ਸੁਲਤਾਨ ਨੂੰ ਜਿਸ ਮਾਮਲੇ 'ਚ ਮੁੜ ਗ੍ਰਿਫ਼ਤਾਰ ਕੀਤਾ ਗਿਆ, ਉਹ 5 ਅਪ੍ਰੈਲ 2019 ਨੂੰ ਸ਼੍ਰੀਨਗਰ ਦੀ ਸੈਂਟਰਲ ਜੇਲ੍ਹ 'ਚ ਹੋਏ ਦੰਗੇ ਨਾਲ ਸੰਬੰਧਤ ਹੈ। ਉਨ੍ਹਾਂ ਕਿਹਾ,''ਇਸ ਮਾਮਲੇ 'ਚ ਸ਼੍ਰੀ ਸੁਲਤਾਨ ਸਮੇਤ 21 ਦੋਸ਼ੀ ਹਨ ਅਤੇ ਉਨ੍ਹਾਂ 'ਚੋਂ ਕੁਝ ਨੂੰ ਪਹਿਲੇ ਹੀ ਜ਼ਮਾਨਤ ਮਿਲ ਚੁੱਕੀ ਹੈ।'' ਸ਼੍ਰੀਨਗਰ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਸੁਲਤਾਨ ਨੂੰ 5 ਦਿਨ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ। ਕਸ਼ਮੀਰੀ ਪੱਤਰਕਾਰ ਸੁਲਤਾਨ ਨੂੰ 2018 'ਚ ਅੱਤਵਾਦ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੰਗਲਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੀ ਅੰਬੇਡਕਰ ਨਗਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਾਂਧੀ ਦੇ 3 ਬਾਂਦਰ ਬਣ ਗਏ ਹਨ ‘ਇੰਡੀਆ’ ਗੱਠਜੋੜ ਵਾਲੇ, PM ਮੋਦੀ ਨੇ ਵਿਰੋਧੀ ਧਿਰ ’ਤੇ ਵਿੰਨ੍ਹਿਆ ਨਿਸ਼ਾਨਾ
NEXT STORY