ਨੈਸ਼ਨਲ ਡੈਸਕ- ਗਰਮੀ ਅਤੇ ਲੂ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਝੁਲਸਾਉਣ ਵਾਲੀ ਧੁੱਪ ਅਤੇ ਚੜ੍ਹਦੇ ਪਾਰੇ ਨੂੰ ਦੇਖਦੇ ਹੋਏ ਹੁਣ ਓਡੀਸ਼ਾ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਦਾ ਸਮਾਂ 2 ਅਪ੍ਰੈਲ ਤੋਂ ਬਦਲ ਰਿਹਾ ਹੈ। ਇਹ ਕਦਮ ਬੱਚਿਆਂ ਨੂੰ ਤੇਜ਼ ਗਰਮੀ ਅਤੇ ਸਿੱਖਿਆ ਦਾ ਨਿਯਮਿਤ ਸਮਾਂ ਯਕੀਨੀ ਕਰਨ ਲਈ ਚੁੱਕਿਆ ਗਿਆ ਹੈ। ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਪੁਜਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀਆਂ ਸਕੂਲ ਪ੍ਰੀਖਿਆਵਾਂ 27 ਮਾਰਚ ਨੂੰ ਖ਼ਤਮ ਹੋ ਜਾਣਗੀਆਂ ਅਤੇ ਇਸ ਤੋਂ ਬਾਅਦ 2 ਅਪ੍ਰੈਲ ਤੋਂ ਸਕੂਲਾਂ 'ਚ ਜਮਾਤਾਂ ਸ਼ੁਰੂ ਹੋ ਜਾਣਗੀਆਂ। ਮੰਤਰੀ ਨੇ ਇਹ ਵੀ ਕਿਹਾ ਕਿ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਕੇ ਸਵੇਰੇ 7 ਵਜੇ ਤੋਂ 9 ਵਜੇ ਤੱਕ ਕਰ ਦਿੱਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਇਸ ਸਾਲ ਰਾਜ 'ਚ ਆਮ ਤੋਂ ਇਕ ਮਹੀਨੇ ਪਹਿਲੇ ਹੀ ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਖ਼ਾਸ ਤੌਰ 'ਤੇ ਸੰਬਲਪੁਰ, ਝਾਰਸੁਗੁੜਾ, ਬਾਰਗੜ੍ਹ, ਬਲਾਂਗੀਰ ਅਤੇ ਸੁੰਦਰਗੜ੍ਹ ਜ਼ਿਲ੍ਹਿਆਂ 'ਚ ਲੂ ਵਰਗੀ ਸਥਿਤੀ ਬਣੀ ਹੋਈ ਹੈ, ਜਦੋਂ ਕਿ ਤੱਟਵਰਤੀ ਇਲਾਕਿਆਂ 'ਚ ਹੁਮਸ ਭਰਿਆ ਮੌਸਮ ਹੈ।
ਇਹ ਵੀ ਪੜ੍ਹੋ : ਅੱਜ ਹੀ ਨਿਪਟਾ ਲਵੋ ਆਪਣੇ ਜ਼ਰੂਰੀ ਕੰਮ, ਕੱਲ੍ਹ ਤੋਂ ਲਗਾਤਾਰ 4 ਦਿਨ ਬੰਦ ਰਹਿਣਗੇ ਬੈਂਕ
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਸਰਕਾਰ ਨੇ ਸਥਾਨਕ ਜ਼ਿਲ੍ਹਿਆਂ ਦੇ ਕਲੈਕਟਰਾਂ ਨੂੰ ਲੂ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕਣ ਦਾ ਅਧਿਕਾਰ ਦਿੱਤਾ ਹੈ ਤਾਂ ਕਿ ਉਹ ਸਰਕਾਰ ਤੋਂ ਮਨਜ਼ੂਰੀ ਦਾ ਇੰਤਜ਼ਾਰ ਕੀਤੇ ਬਿਨਾਂ ਤੁਰੰਤ ਕਾਰਵਾਈ ਕਰ ਸਕਣ। ਊਰਜਾ ਵਿਭਾਗ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਅਤੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਬਿਜਲੀ ਕਟੌਤੀ ਨਾ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਉੱਥੇ ਹੀ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਓਡੀਸ਼ਾ ਦੇ ਕੁਝ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੀਂ-ਵਿਆਹੀ ਲਾੜੀ ਨੇ ਕਰ'ਤਾ ਵੱਡਾ ਕਾਂਡ! ਤੜਫਦੇ ਪਤੀ ਨੂੰ ਹਸਪਤਾਲ ਲੈ ਕੇ ਪੁੱਜਾ ਪਰਿਵਾਰ...
NEXT STORY