ਸਿਰਸਾ- ਭਿਆਨਕ ਗਰਮੀ ਪੈ ਰਹੀ ਹੈ, ਜਿਸ ਕਾਰਨ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਗਈ ਹੈ। ਸਕੂਲਾਂ 'ਚ ਪਹਿਲੀ ਤੋਂ 8ਵੀਂ ਜਮਾਤ ਤੱਕ ਦਾ ਸਮਾਂ ਬਦਲਿਆ ਗਿਆ ਹੈ। ਹਰਿਆਣਾ 'ਚ ਸਿਰਸਾ ਦੇ ਜ਼ਿਲ੍ਹਾ ਅਧਿਕਾਰੀ ਨੇ ਸਿਰਸਾ ਜ਼ਿਲ੍ਹੇ ਦੇ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ। ਪਹਿਲੀ ਤੋਂ 8ਵੀਂ ਜਮਾਤ ਤੱਕ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਰਹੇਗਾ। ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਨਹੀਂ ਮੰਨਣ ਵਾਲੇ ਸਕੂਲਾਂ 'ਤੇ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਦਿਨ ਦੇ ਸਮੇਂ ਭਿਆਨਕ ਧੁੱਪ ਪੈ ਰਹੀ ਹੈ। ਅਜਿਹੇ 'ਚ ਵਿਦਿਆਰਥੀਆਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ, ਕਿਉਂਕਿ ਜਿਸ ਸਮੇਂ ਸਕੂਲਾਂ ਦੀ ਛੁੱਟੀ ਹੁੰਦੀ ਹੈ, ਉਸ ਸਮੇਂ ਧੁੱਪ ਜ਼ਿਆਦਾ ਹੁੰਦੀ ਹੈ। ਇਸ ਨਾਲ ਲੂ ਲੱਗਣ ਦਾ ਵੀ ਖ਼ਤਰਾ ਰਹਿੰਦਾ ਹੈ। ਵਧਦੀ ਗਰਮੀ ਨੂੰ ਲੈ ਕੇ ਸਿਰਸਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਇਹ ਫ਼ੈਸਲਾ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਦੀ ਤਾਇਨਾਤੀ ਬਾਰੇ ਭਾਰਤੀ ਫ਼ੌਜ ਦਾ ਨਵਾਂ ਬਿਆਨ
NEXT STORY