ਨਵੀਂ ਦਿੱਲੀ- ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ 'ਚ 2024 ਦੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਐੱਨ.ਸੀ.ਆਰ. ਸਮੇਤ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ। ਅਜਿਹੇ 'ਚ ਜ਼ਿਆਦਾਤਰ ਸੂਬਿਆਂ 'ਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਵਿਦਿਆਰਥੀਾਂ ਦੀ ਸਿਹਤ ਦੀ ਸੁਰੱਖਿਆ ਲਈ ਗਰਮੀ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ 'ਚ ਸਕੂਲੀ ਵਿਦਿਆਰਥੀਆਂ ਨੂੰ 51 ਦਿਨਾਂ ਲਈ ਗਰਮੀ ਦੀਆਂ ਛੁੱਟੀਆਂ ਹੋਣਗੀਆਂ, ਜੋ ਸ਼ਨੀਵਾਰ 11 ਮਈ ਤੋਂ ਸ਼ੁਰੂ ਹੋ ਕੇ, 30 ਜੂਨ 2024 ਤਕ ਹੋਣਗੀਆਂ। ਅਧਿਆਪਕਾਂ ਨੂੰ ਸਕੂਲ ਨਾਲ ਸਬੰਧਤ ਜ਼ਰੂਰੀ ਕੰਮ ਲਈ 28 ਅਤੇ 29 ਜੂਨ 2024 ਨੂੰ ਦੋ ਦਿਨ ਕੰਮ 'ਤੇ ਆਉਣਾ ਪਵੇਗਾ।
ਦਿੱਲੀ ਵਿੱਚ ਸਕੂਲ ਬੰਦ ਕਰਨ ਦਾ ਹੁਕਮ ਸਿਰਫ਼ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਆਇਆ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰਨਾ ਪਵੇਗਾ। ਦਿੱਲੀ ਸਿੱਖਿਆ ਡਾਇਰੈਕਟੋਰੇਟ ਦੇ ਅਕਾਦਮਿਕ ਕੈਲੰਡਰ ਦੇ ਅਨੁਸਾਰ, ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 11 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਹਾਲਾਂਕਿ, ਪ੍ਰਾਈਵੇਟ ਸਕੂਲ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਵੱਖ-ਵੱਖ ਤਰੀਕਾਂ ਨੂੰ ਕਰਨਗੇ।
ਫਿਲਹਾਲ ਦਿੱਲੀ ਦੇ ਪ੍ਰਾਈਵੇਟ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 15 ਤੋਂ 21 ਮਈ 2024 ਦਰਮਿਆਨ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ। ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੋਟਿਸ ਦਾ ਇੰਤਜ਼ਾਰ ਕਰਨਾ ਪਵੇਗਾ। ਮੌਸਮ ਨੂੰ ਦੇਖਦੇ ਹੋਏ ਅਗਲੇ ਹਫ਼ਤੇ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਹੋਣ ਦੀ ਉਮੀਦ ਹੈ।
ਏਅਰ ਇੰਡੀਆ ਦੀਆਂ ਫਲਾਈਟਾਂ ਰੱਦ ਹੋਣ ਕਾਰਨ ਆਖਰੀ ਵਾਰ ਪਤੀ ਨੂੰ ਨਹੀਂ ਮਿਲ ਸਕੀ ਪਤਨੀ
NEXT STORY