ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਵੇਖਦਿਆਂ ਸ਼ਨੀਵਾਰ ਨੂੰ ਗਰਮੀ ਦੀਆਂ ਛੁੱਟੀਆਂ ’ਚ ਫੇਰਬਦਲ ਕੀਤਾ। ਹੁਣ ਸੁਪਰੀਮ ਕੋਰਟ ’ਚ 14 ਮਈ ਦੀ ਬਜਾਏ 10 ਮਈ ਤੋਂ ਹੀ ਗਰਮੀ ਦੀਆਂ ਛੁੱਟੀਆਂ ਹੋਣਗੀਆਂ। ਚੀਫ਼ ਜਸਟਿਸ ਐੱਨ. ਵੀ. ਰਮਣਾ ਨੇ ਕੋਵਿਡ-19 ਦੇ ਮਾਮਲਿਆਂ ’ਚ ਚਿੰਤਾਜਨਕ ਵਾਧੇ ਦੀ ਵਜ੍ਹਾ ਕਰ ਕੇ ਵਕੀਲਾਂ ਦੇ ਸੰਗਠਨਾਂ ਵਲੋਂ ਦਿੱਤੇ ਗਏ ਸੁਝਾਅ ’ਤੇ ਵਿਚਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ’ਚ ਗਰਮੀ ਦੀਆਂ ਛੁੱਟੀਆਂ ’ਤੇ ਮੁੜ ਵਿਚਾਰ ਕਰਨ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ : ਵੀਡੀਓ 'ਚ ਦੇਖੋ ਖ਼ਾਲਸਾ ਏਡ ਕਿਵੇਂ ਮਰੀਜ਼ਾਂ ਤੱਕ ਪਹੁੰਚਾ ਰਹੀ ਆਕਸੀਜਨ
ਚੀਫ਼ ਜਸਟਿਸ ਨੇ 26 ਅਪ੍ਰੈਲ ਨੂੰ ਵਕੀਲਾਂ ਦੇ ਸੰਗਠਨ ਦੀ ਬੇਨਤੀ ਨੂੰ ਆਪਣੇ ਧਿਆਨ ’ਚ ਲਿਆ, ਜਿਸ ਵਿਚ ਉਨ੍ਹਾਂ ਨੇ ਕੋਵਿਡ-19 ਦੇ ਮਾਮਲਿਆਂ ’ਚ ਵਾਧੇ ਨੂੰ ਵੇਖਦਿਆਂ ਗਰਮੀ ਦੀਆਂ ਛੁੱਟੀਆਂ ਪਹਿਲਾਂ ਹੀ ਐਲਾਨ ਕਰਨ ਦੀ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਨੂੰ ਵਿਚਾਰ ਲਈ ਬੈਂਚ ਸਾਹਮਣੇ ਰੱਖਣ ਦਾ ਫ਼ੈਸਲਾ ਕੀਤਾ ਸੀ। ਦੱਸਣਯੋਗ ਹੈ ਕਿ ਦੇਸ਼ ’ਚ ਇਕ ਦਿਨ ’ਚ 4,01,993 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,423 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ।
ਇਹ ਵੀ ਪੜ੍ਹੋ : ਕੋਰੋਨਾ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ, ਦੇਸ਼ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 4 ਲੱਖ ਤੋਂ ਵੱਧ ਮਾਮਲੇ
ਦਿੱਲੀ ’ਚ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਲਾਕਡਾਊਨ, ਕੇਜਰੀਵਾਲ ਨੇ ਟਵੀਟ ਕਰ ਦਿੱਤੀ ਜਾਣਕਾਰੀ
NEXT STORY