ਨਵੀਂ ਦਿੱਲੀ : ਕੋਵਿਡ ਇਨਫੈਕਸ਼ਨ ਦੀ ਦੂਜੀ ਲਹਿਰ ਦੌਰਾਨ ਮਾਮਲਿਆਂ ਵਿਚ ਤੇਜ਼ੀ ਨਾਲ ਹੋਏ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਸੁਪਰੀਮ ਕੋਰਟ ਨੇ ਗਰਮੀ ਦੀਆਂ ਛੁੱਟੀਆਂ ਇਕ ਹਫਤਾ ਪਹਿਲਾਂ ਹੀ 8 ਮਈ ਤੋਂ ਕਰਨ ਦਾ ਸੋਮਵਾਰ ਫੈਸਲਾ ਕੀਤਾ।
ਚੀਫ ਜਸਟਿਸ ਐੱਨ. ਵੀ. ਰਮੰਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਕੰਮ ਵਾਲੇ ਦਿਨ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ, ਸੁਪਰੀਮ ਕੋਰਟ ਐਡਵੋਕੇਟਸ ਆਨ ਰਿਕਾਰਡ ਐਸੋਸੀਏਸ਼ਨ ਅਤੇ ਬਾਰ ਕੌਂਸਲ ਆਫ ਇੰਡੀਆ ਸਮੇਤ ਵੱਖ-ਵੱਖ ਬਾਰ ਸੰਗਠਨਾਂ ਨਾਲ ਬੈਠਕ ’ਚ ਕੋਵਿਡ ਕਾਰਨ ਪੈਦਾ ਹੋਈ ਸਥਿਤੀ ’ਤੇ ਵਿਚਾਰ ਕੀਤਾ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਤੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਇਸ ਹੰਗਾਮੀ ਬੈਠਕ ’ਚ ਫੈਸਲਾ ਲਿਆ ਗਿਆ ਕਿ ਹੁਣ ਸੁਪਰੀਮ ਕੋਰਟ ’ਚ ਗਰਮੀ ਦੀਆਂ ਛੁੱਟੀਆਂ 14 ਮਈ ਦੀ ਬਜਾਏ 8 ਮਈ ਤੋਂ ਸ਼ੁਰੂ ਹੋਣਗੀਆਂ ਅਤੇ 27 ਜੂਨ ਤਕ ਚੱਲਣਗੀਆਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਸ਼ਾਕਾਹਾਰੀ ਲੋਕਾਂ ਤੇ O-ਬਲੱਡ ਗਰੁੱਪ ਵਾਲਿਆਂ ਨੂੰ ਕੋਰੋਨਾ ਦਾ ਖਤਰਾ ਘੱਟ
NEXT STORY