ਭੁਵਨੇਸ਼ਵਰ- ਭਿਆਨਕ ਗਰਮੀ ਅਤੇ ਹੁਮਸ ਭਰੇ ਮੌਸਮ ਨੂੰ ਦੇਖਦੇ ਹੋਏ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਆਦੇਸ਼ ਅਨੁਸਾਰ, ਸੂਬੇ ਦੇ ਸਾਰੇ ਸਕੂਲ ਆਉਣ ਵਾਲੀ 27 ਅਪ੍ਰੈਲ ਤੋਂ ਬੰਦ ਰਹਿਣਗੇ। ਇਸ ਬਿਆਨ 'ਚ ਕਿਹਾ ਗਿਆ ਹੈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਫ਼ੈਸਲਾ ਲਿਆ ਗਿਆ ਹੈ, ਹਾਲਾਂਕਿ ਪਹਿਲਾਂ ਤੋਂ ਤੈਅ ਪ੍ਰੀਖਿਆਵਾਂ, ਜਨਗਣਨਾ ਨਾਲ ਸੰਬੰਧਤ ਕੰਮ ਅਤੇ ਹੋਰ ਅਧਿਕਾਰਤ ਕਰਤੱਵ ਆਮ ਰੂਪ ਨਾਲ ਜਾਰੀ ਰਹਿਣਗੇ।
ਮੌਸਮ ਵਿਗਿਆਨ ਵਿਭਾਗ ਅਨੁਸਾਰ ਸੂਬੇ 'ਚ ਕੁੱਲ ਝਾਰਸੁਗੁੜਾ ਅਤੇ ਤਾਲਚੇਰ 'ਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਟਿਟਲਾਗੜ੍ਹ 'ਚ 43.8 ਡਿਗਰੀ, ਢੇਂਕਨਾਲ ਅਤੇ ਅਨੁਗੁਲ 'ਚ 43.5 ਡਿਗਰੀ, ਹੀਰਾਕੁੰਡ 'ਚ 43.4 ਡਿਗਰੀ ਅਤੇ ਸੰਬਲਪੁਰ ਅਤੇ ਪਾਰਲਾਖੇਮੁੰਡੀ 'ਚ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਭੁਵਨੇਸ਼ਵਰ 'ਚ ਤਾਪਮਾਨ 42.1 ਡਿਗਰੀ ਰਿਹਾ, ਜਦੋਂ ਕਿ ਗੁਆਂਢੀ ਸ਼ਹਿਰ ਕਟਕ 'ਚ 41.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
NEXT STORY