ਹਿਸਾਰ- ਹਰਿਆਣਾ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਸੋਮਵਾਰ ਨੂੰ ਜਾਰੀ ਹੁਕਮ ਮੁਤਾਬਕ ਸੂਬੇ ਦੇ ਸਾਰੇ ਸਕੂਲਾਂ ਵਿਚ 28 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ 1 ਜੂਨ ਤੋਂ 30 ਜੂਨ ਤੱਕ ਸਕੂਲਾਂ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਬਿਹਾਰ 'ਚ ਗਰਜੇ ਰਾਹੁਲ ਗਾਂਧੀ, ਕਿਹਾ- ਨਰਿੰਦਰ ਮੋਦੀ ਹਿੰਦੁਸਤਾਨ ਦੇ ਪ੍ਰਧਾਨ ਮੰਤਰੀ ਨਹੀਂ ਬਣ ਸਕਣਗੇ
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੂਬੇ ਵਿਚ ਭਿਆਨਕ ਗਰਮੀ ਨੂੰ ਵੇਖਦੇ ਹੋਏ ਮੰਗਲਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਵਿਚ ਜ਼ਿਆਦਾ ਥਾਵਾਂ 'ਤੇ ਭਿਆਨਕ ਗਰਮੀ ਪੈ ਰਹੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 44-46 ਡਿਗਰੀ ਸੈਲਸੀਅਸ ਦਰਮਿਆਨ ਬਣਿਆ ਹੋਇਆ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਮੋਦੀ ਜੀ ਕਹਿੰਦੇ ਹਨ ਹਿਮਾਚਲ ਮੇਰਾ ਦੂਜਾ ਘਰ ਪਰ ਉਹ ਆਫ਼ਤ ਦੇ ਸਮੇਂ ਇੱਥੇ ਆਉਂਦੇ ਨਹੀਂ: ਪ੍ਰਿਯੰਕਾ ਗਾਂਧੀ
ਲੂ ਤੋਂ ਪੀੜਤ ਮਰੀਜ਼ਾਂ ਲਈ 26 ਸਰਕਾਰੀ ਹਸਪਤਾਲਾਂ 'ਚ ਬੈੱਡ ਹੋਣਗੇ ਰਾਖਵੇਂ: ਸੌਰਭ ਭਾਰਦਵਾਜ
NEXT STORY