ਨਵੀਂ ਦਿੱਲੀ (ਬਿਊਰੋ) : ਦਿੱਲੀ ਦੀ ਇੱਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਤੇ ਹੋਰਾਂ ਖ਼ਿਲਾਫ਼ ਤਾਜ਼ਾ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।
ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ, ਉਹ ਮੁਲਜ਼ਮਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕੀਤੇ ਹਨ। ਇਸ ਵੇਲੇ ਦੀਪ ਸਿੱਧੂ ਸਣੇ ਲਾਲਾ ਕਿਲਾ ਹਿੰਸਾ ਮਾਮਲੇ ਦੇ ਸਾਰੇ ਮੁਲਜ਼ਮ ਜ਼ਮਾਨਤ 'ਤੇ ਬਾਹਰ ਹਨ।
ਇਹ ਖ਼ਬਰ ਵੀ ਪੜ੍ਹੋ : ਜੱਸ ਬਾਜਵਾ ਤੇ ਸੋਨੀਆ ਮਾਨ ਖ਼ਿਲਾਫ਼ ਕੇਸ ਦਰਜ ਕਰ ਕਸੂਤੀ ਘਿਰੀ ਚੰਡੀਗੜ੍ਹ ਪੁਲਸ
ਇਸ ਤੋਂ ਪਹਿਲਾਂ 19 ਜੂਨ ਨੂੰ ਜੱਜ ਨੇ ਇਸ ਕੇਸ 'ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸਾਰੇ ਦੋਸ਼ੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਮੰਗਲਵਾਰ ਨੂੰ ਸਿਰਫ਼ ਦੋਸ਼ੀ ਹਰਜੋਤ ਸਿੰਘ ਹੀ ਅਦਾਲਤ 'ਚ ਪੇਸ਼ ਹੋਇਆ ਸੀ। ਦੂਜੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਲਾਂ ਨੂੰ ਅਜੇ ਤਲਬ ਨਹੀਂ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : 'ਬਿੱਗ ਬੌਸ' ਦੀ ਸਾਬਕਾ ਮੁਕਾਬਲੇਬਾਜ਼ ਤੇ ਫ਼ਿਲਮ ਨਾਲ ਜੁੜੀਆਂ 6 ਲੜਕੀਆਂ ਸਣੇ 22 ਲੋਕ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਚ ਦਾਖ਼ਲ ਹੋਏ ਸਨ ਅਤੇ ਉਨ੍ਹਾਂ ਅਤੇ ਪੁਲਸ ਵਿਚਾਲੇ ਹੋਈ ਝੜਪ 'ਚ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
ਇਹ ਖ਼ਬਰ ਵੀ ਪੜ੍ਹੋ : ਕਲਾਕਾਰਾਂ ਤੇ ਕਿਸਾਨ ਲੀਡਰਾਂ 'ਤੇ ਚੰਡੀਗੜ੍ਹ ਪੁਲਸ ਨੇ ਇਨ੍ਹਾਂ ਦੇ ਇਸ਼ਾਰੇ 'ਤੇ ਦਰਜ ਕੀਤੇ ਕੇਸ
ਨੋਟ - ਦੀਪ ਸਿੱਧੂ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
'ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ 'ਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ'
NEXT STORY