ਨਵੀਂ ਦਿੱਲੀ - ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਪ੍ਰਧਾਨਗੀ ਵਾਲੀ ਸੂਚਨਾ ਤਕਨੀਕੀ 'ਤੇ ਸੰਸਦ ਦੀ ਸਥਾਈ ਕਮੇਟੀ ਨੇ ਫੇਸਬੁੱਕ ਇੰਡੀਆ ਅਤੇ ਗੂਗਲ ਇੰਡੀਆ ਨੂੰ ਤਲਬ ਕੀਤਾ ਹੈ। ਸੰਸਦ ਦੀ ਸਥਾਈ ਕਮੇਟੀ ਮੰਗਲਵਾਰ ਨੂੰ ਫੇਸਬੁੱਕ ਅਤੇ ਗੂਗਲ ਦੇ ਨਾਲ ਇੱਕ ਬੈਠਕ ਕਰਣ ਵਾਲੀ ਹੈ।
ਇਹ ਵੀ ਪੜ੍ਹੋ- ਤੇਲੰਗਾਨਾ: ਹਰ ਦਲਿਤ ਪਰਿਵਾਰ ਨੂੰ 10 ਲੱਖ ਦੀ ਆਰਥਿਕ ਮਦਦ ਦਾ ਐਲਾਨ
ਬੈਠਕ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸੋਸ਼ਲ ਮੀਡੀਆ ਅਤੇ ਆਨਲਾਈਨ ਸਮਾਚਾਰ ਮੀਡੀਆ ਪਲੇਟਫਾਰਮ ਦੀ ਦੁਰਵਰਤੋਂ ਦੇ ਮੁੱਦੇ 'ਤੇ ਚਰਚਾ ਲਈ ਸੱਦੀ ਗਈ ਹੈ। ਇਹ ਬੈਠਕ ਮੰਗਲਵਾਰ ਸ਼ਾਮ ਚਾਰ ਵਜੇ ਹੋਵੇਗੀ।
ਇਹ ਵੀ ਪੜ੍ਹੋ- ਫਲ ਵੇਚ ਰਹੀ ਸੀ 5ਵੀਂ ਕਲਾਸ ਦੀ ਬੱਚੀ, ਸ਼ਖਸ ਨੇ ਸਵਾ ਲੱਖ ਰੁਪਏ 'ਚ ਖਰੀਦੇ 12 ਅੰਬ
ਸੰਸਦ ਭਵਨ ਵਿੱਚ ਕਮੇਟੀ ਦੇ ਮੈਬਰਾਂ, ਸੂਚਨਾ ਅਤੇ ਤਕਨੀਕੀ ਮੰਤਰਾਲਾ ਦੇ ਅਧਿਕਾਰੀਆਂ ਅਤੇ ਫੇਸਬੁੱਕ ਅਤੇ ਗੂਗਲ ਦੇ ਨੁਮਇੰਦਿਆਂ ਦੀ ਹਾਜ਼ਰੀ ਵਿੱਚ ਇਹ ਬੈਠਕ ਹੋਵੇਗੀ। ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਇਸ ਕਮੇਟੀ ਦੇ ਪ੍ਰਧਾਨ ਹਨ, ਇਸ ਕਮੇਟੀ ਵਿੱਚ ਕਈ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
SIT ਤੋਂ ਜਾਂਚ ਕਰਵਾਉਣ ਬਾਰੇ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਵਿਚਾਰ ਤੋਂ ਨਾਂਹ
NEXT STORY