ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੰਗ ਕੀਤੀ ਕਿ ਮਰਹੂਮ ਵਾਤਾਵਰਣ ਪ੍ਰੇਮੀ ਸੁੰਦਰਲਾਲ ਬਹੁਗੁਣਾ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦਿੱਤਾ ਜਾਣਾ ਚਾਹੀਦਾ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਇਸ ਵਿਸ਼ੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਣਗੇ। ਮੰਨੇ-ਪ੍ਰਮੰਨੇ ਵਾਤਾਵਰਣ ਪ੍ਰੇਮੀ ਅਤੇ ਉੱਤਰਾਖੰਡ ’ਚ ‘ਚਿਪਕੋ ਅੰਦੋਲਨ’ ਦੇ ਪ੍ਰੇਰਤਾ ਬਹੁਗੁਣਾ ਦਾ ਦਿਹਾਂਤ ਹੋ ਗਿਆ ਸੀ।
‘ਚਿਪਕੋ ਅੰਦੋਲਨ’ ਜੰਗਲਾਂ ਦੀ ਸੁਰੱਖਿਆ ਮੁਹਿੰਮ ਸੀ, ਜੋ ਕਿ 1973 ਵਿਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਨੇ ਬਹੁਗੁਣਾ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਵਿਧਾਨ ਸਭਾ ’ਚ ਆਯੋਜਿਤ ਇਕ ਪ੍ਰੋਗਰਾਮ ਵਿਚ ਇਹ ਜਾਣਕਾਰੀ ਦਿੱਤੀ। ਪ੍ਰੋਗਰਾਮ ’ਚ ਉਨ੍ਹਾਂ ਨੇ ਇਕ ਬੂਟਾ ਵੀ ਲਾਇਆ ਅਤੇ ਉਨ੍ਹਾਂ ਨੂੰ ਫੁੱਲ ਭੇਟ ਕੀਤੇ। ਮੁੱੱਖ ਮੰਤਰੀ ਨੇ ਕਿਹਾ ਕਿ ਬਹੁਗੁਣਾ ਪੂਰੀ ਦੁਨੀਆ ’ਚ ਇਕ ਜਾਣਿਆ ਪਹਿਚਾਣਿਆ ਚਿਹਰਾ ਸੀ ਅਤੇ ਉਨ੍ਹਾਂ ਦੀ ਜ਼ਿੰਦਗੀ ਦਾ ਹਰ ਪਲ ਲੋਕਾਂ ਨੂੰ ਪ੍ਰੇਰਿਤ ਕਰਨ ਵਾਲਾ ਹੈ।
ਜੰਮੂ-ਕਸ਼ਮੀਰ ਦੇ ਇਸ ਪਿੰਡ ’ਚ ਪਹਿਲੀ ਵਾਰ ਪਹੁੰਚੀ ਬਿਜਲੀ, ਲੋਕਾਂ ’ਚ ਖੁਸ਼ੀ ਦੀ ਲਹਿਰ
NEXT STORY