ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਪਤੀ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ 'ਲੋਕਤੰਤਰ ਦੀ ਜਿੱਤ' ਦੱਸਿਆ ਅਤੇ ਕਿਹਾ ਕਿ ਇਹ ਰਾਹਤ ਲੱਖਾਂ ਲੋਕਾਂ ਦੀ ਪ੍ਰਾਰਥਨਾ ਅਤੇ ਆਸ਼ੀਰਵਾਦ ਦਾ ਨਤੀਜਾ ਹੈ। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਲੋਕ ਸਭਾ ਚੋਣਾਂ 'ਚ ਪ੍ਰਚਾਰ ਲਈ ਇਕ ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਦਿੱਲੀ 'ਚ ਚੋਣਾਂ 6ਵੇਂ ਪੜਾਅ 'ਚ 25 ਮਈ ਨੂੰ ਹੋਣਗੀਆਂ।
'ਇੰਡੀਆ' ਗਠਜੋੜ ਦੇ ਸਾਂਝੇਦਾਰ ਕਾਂਗਰਸ ਨਾਲ ਸੀਟ-ਵੰਡ ਦੀ ਵਿਵਸਥਾ ਦੇ ਅਧੀਨ ਆਮ ਆਦਮੀ ਪਾਰਟੀ (ਆਪ) ਦਿੱਲੀ ਦੀਆਂ 7 ਲੋਕ ਸਭਾ ਸੀਟਾਂ 'ਚੋਂ ਚਾਰ ਸੀਟਾਂ 'ਤੇ ਚੋਣ ਲੜ ਰਹੀ ਹੈ। ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੇਜਰੀਵਾਲ ਨੂੰ 2 ਜੂਨ ਨੂੰ ਆਤਮਸਮਰਪਣ ਕਰਨਾ ਹੋਵੇਗਾ ਅਤੇ ਵਾਪਸ ਜੇਲ੍ਹ ਜਾਣਾ ਹੋਵੇਗਾ। ਇਕ ਜੂਨ ਨੂੰ 7ਵੇਂ ਅਤੇ ਅੰਤਿਮ ਪੜਾਅ ਦੀ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਸੁਨੀਤਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਹਨੂੰਮਾਨ ਜੀ ਦੀ ਜੈ। ਇਹ ਲੋਕਤੰਤਰ ਦੀ ਜਿੱਤ ਹੈ। ਇਹ ਲੱਖਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਅਤੇ ਆਸ਼ੀਰਵਾਦ ਦਾ ਨਤੀਜਾ ਹੈ। ਸਾਰਿਆਂ ਨੂੰ ਬਹੁਤ-ਬਹੁਤ ਧੰਨਵਾਦ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਰੋਧੀ ਧਿਰ ਮੈਨੂੰ ਜ਼ਿੰਦਾ ਦਫਨਾਉਣੇ ਚਾਹੁੰਦੇ ਹਨ ਪਰ ਜਨਤਾ ਮੇਰਾ ਸੁਰੱਖਿਆ ਕਵਚ : PM ਮੋਦੀ
NEXT STORY