ਨਵੀਂ ਦਿੱਲੀ—ਪੂਰੀ ਦੁਨੀਆ 'ਚ ਖਤਰਨਾਕ ਕੋਰੋਨਾਵਾਇਰਸ ਨੇ ਕਹਿਰ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੇ ਨਾਲ ਲੱਗਦੇ ਇਲਾਕੇ ਨੋਇਡਾ 'ਚ ਇਕ ਹੋਰ ਕੋਰੋਨਾ ਦਾ ਪਾਜ਼ੀਟਿਵ ਮਾਮਲੇ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਇੱਥੋ ਦੇ ਸੈਕਟਰ-74 ਸੁਪਰਟੇਕ ਕੇਪਟਾਊਨ ਸੁਸਾਇਟੀ ਨੂੰ ਸੀਲ ਕਰ ਦਿੱਤਾ ਗਿਆ ਹੈ। ਫਲੈਟ 'ਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਘਰ 'ਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ 21 ਮਾਰਚ ਸਵੇਰੇ 10 ਵਜੇ ਤੋਂ 23 ਮਾਰਚ ਸਵੇਰੇ 7 ਵਜੇ ਤੱਕ ਲਾਕਡਾਊਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕੋਰੋਨਾਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਤਾਜ਼ਾ ਮਿਲੇ ਅੰਕੜਿਆਂ ਮੁਤਾਬਕ ਹੁਣ ਤੱਕ 258 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਮੱਦੇਨਜ਼ਰ ਕੇਦਰ ਸਰਕਾਰ ਨੇ ਬਚਾਅ ਲਈ ਕਈ ਕਦਮ ਚੁੱਕੇ ਹਨ।
PM ਮੋਦੀ ਦੇ ਹੱਕ 'ਚ ਆਏ ਗਿੱਪੀ ਗਰੇਵਾਲ ਤੇ ਯੁਵਰਾਜ, ਲੋਕਾਂ ਨੂੰ ਦਿੱਤੀ 'ਜਨਤਕ ਕਰਫਿਊ' ਦੀ ਸਲਾਹ
NEXT STORY