ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਅੱਖਾਂ ਦੇ ਇਲਾਜ ਲਈ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਪੱਛਮੀ ਬੰਗਾਲ ਦੀ ਡਾਇਮੰਡ ਹਾਰਬਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬੈਨਰਜੀ ਦੀ ਅਪੀਲ ’ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ।
ਤ੍ਰਿਣਮੂਲ ਸੰਸਦ ਮੈਂਬਰ ਨੇ ਕਲਕੱਤਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ’ਚ ਉਨ੍ਹਾਂ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਹਾਈ ਕੋਰਟ ਨੇ 5 ਅਗਸਤ ਨੂੰ ਬੈਨਰਜੀ ਦੀ ਵਿਦੇਸ਼ ਯਾਤਰਾ ਦੀ ਇਜਾਜ਼ਤ ਸਬੰਧੀ ਅਪੀਲ ਖਾਰਿਜ ਕਰ ਦਿੱਤੀ ਸੀ। ਅਦਾਲਤ ਨੇ ਇਸ ਤੱਥ ਦਾ ਨੋਟਿਸ ਲਿਆ ਸੀ ਕਿ ਉਹ ਆਪਣੀ ਸਿਹਤ ਦੀ ਜਾਂਚ ਲਈ ਅਗਲੇ ਦਿਨ ਸਰਕਾਰੀ ਐੱਸ.ਐੱਸ.ਕੇ.ਐੱਮ. ਹਸਪਤਾਲ ਦੇ ਮੈਡੀਕਲ ਬੋਰਡ ਅੱਗੇ ਜਾਣ ਦੇ ਇੱਛੁਕ ਨਹੀਂ ਸਨ। ਹਾਈ ਕੋਰਟ ਨੇ ਕਿਹਾ ਕਿ ਜੇ ਬੈਨਰਜੀ ਮੈਡੀਕਲ ਬੋਰਡ ਅੱਗੇ ਪੇਸ਼ ਹੋਏ ਹੁੰਦੇ, ਤਾਂ ਡਾਕਟਰਾਂ ਦੀ ਰਾਇ ਦੇ ਆਧਾਰ ’ਤੇ ਅਦਾਲਤ ਇਹ ਤੈਅ ਕਰ ਸਕਦੀ ਸੀ ਕਿ ਉਨ੍ਹਾਂ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਲੋੜ ਹੈ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
55.80 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਬੈਂਗਲੁਰੂ ਪੁਲਸ ਨੇ 39 ਲੋਕਾਂ ਕੀਤਾ ਗ੍ਰਿਫਤਾਰ
NEXT STORY