ਵੈੱਬ ਡੈਸਕ- ਸੁਪਰੀਮ ਕੋਰਟ ਨੇ ਹਾਲ ਹੀ 'ਚ ਲਾਅ ਕਲਰਕ ਕਮ ਰਿਸਰਚ ਐਸੋਸੀਏਟ ਦੇ ਅਹੁਦੇ ਲਈ ਭਰਤੀਆਂ ਕੱਢੀਆਂ ਹਨ। ਇਸ ਭਰਤੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਲਾਅ ਕਲਰਕ ਰਿਸਰਚ ਐਸੋਸੀਏਟ ਦੇ 90 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 7 ਫਰਵਰੀ 2026 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 20 ਤੋਂ 32 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਇੰਸਟੀਚਿਊਟ ਤੋਂ ਲਾਅ ਗਰੈਜੂਏਟ ਹੋਣਾ ਚਾਹੀਦਾ। ਇਸ ਲਈ ਬੈਚਲਰ ਆਫ ਲਾਅ ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ ਬਾਰ ਕਾਉਂਸਿਲ ਆਫ਼ ਇੰਡੀਆ 'ਚ ਬਤੌਰ ਐਡਵੋਕੇਟ ਰਜਿਸਟਰਡ ਹੋਣਾ ਚਾਹੀਦਾ। ਉਮੀਦਵਾਰ ਨੂੰ ਕੰਪਿਊਟਰ ਦੀ ਜਾਣਕਾਰੀ ਵੀ ਹੋਵੇ।
ਤਨਖਾਹ
ਉਮੀਦਵਾਰ ਨੂੰ 1,00,000 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਇਸ ਲਿੰਕ 'ਤੇ ਕਲਿੱਕ ਕਰ ਕੇ ਕਰੋ ਅਪਲਾਈ
ਸੁਪਰੀਮ ਕੋਰਟ ਦਾ ਫੈਸਲਾ ਪ੍ਰੈੱਸ ਦੀ ਆਜ਼ਾਦੀ ਦੀ ਦਿਸ਼ਾ ’ਚ ਮੀਲ ਦਾ ਪੱਥਰ : ਨਾਇਬ ਸਿੰਘ ਸੈਣੀ
NEXT STORY