ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਮੰਗਲਵਾਰ ਚੋਣ ਕਮਿਸ਼ਨ ਦੇ ਕੰਮਕਾਜ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸਆਈਆਰ) ਸੰਬੰਧੀ ਦਾਇਰ ਪਟੀਸ਼ਨਾਂ ’ਤੇ ਅਹਿਮ ਟਿੱਪਣੀਆਂ ਕੀਤੀਆਂ। ਚੀਫ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਦਾਲਤ ਚੋਣ ਕਮਿਸ਼ਨ ਦੇ ਕੰਮਕਾਜ ਦੇ ਸਾਰੇ ਪੱਖਾਂ ਦੀ ਜਾਂਚ ਕਰੇਗੀ। ਚੀਫ ਜਸਟਿਸ ਨੇ ਕਿਹਾ ਕਿ ਸਾਨੂੰ ਸਭ ਪਤਾ ਹੈ, ਅਸੀਂ ਜਾਂਚ ਕਰਾਂਗੇ।
ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਲਈ ਨਿਰਧਾਰਤ ਕੀਤੀ। ਇਸ ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਨੂੰ ਚੋਣ ਕਮਿਸ਼ਨ ਵੱਲੋਂ ਦਾਇਰ ਕੀਤੇ ਗਏ ਹਲਫ਼ਨਾਮੇ ’ਤੇ ਆਪਣਾ ਜਵਾਬ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ। ਚੋਣ ਕਮਿਸ਼ਨ ਨੇ ਆਪਣੇ ਹਲਫ਼ਨਾਮੇ ’ਚ ਦਾਅਵਾ ਕੀਤਾ ਕਿ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਐੱਸਆਈਆਰ ਸੰਬੰਧੀ ਫੈਸਲੇ ਸਰਬਸੰਮਤੀ ਨਾਲ ਲਏ ਗਏ ਸਨ।
ਇਹ ਵੀ ਪੜ੍ਹੋ : 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
ਚੋਣ ਕਮਿਸ਼ਨ ਦੇ ਫੈਸਲਿਆਂ ’ਚ ਸਹਿਮਤੀ ’ਤੇ ਸਵਾਲ
ਇਹ ਮਾਮਲਾ ਚੋਣ ਕਮਿਸ਼ਨ ਦੇ ਕੰਮਕਾਜ ਤੇ ਐੱਸਆਈਆਰ ਨਾਲ ਸਬੰਧਤ ਫੈਸਲਾ ਲੈਣ ਦੀ ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ਨਾਲ ਸਬੰਧਤ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ‘ਇੰਡੀਆ’ ਅਲਾਇੰਸ ਦੇ ਆਗੂਆਂ ਦੀ ਨੁਮਾਇੰਦਗੀ ਕਰਦੇ ਹੋਏ ਸੀਨੀਅਰ ਵਕੀਲ ਏ.ਐੱਮ. ਸਿੰਘਵੀ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਕਿ ਉਹ ਚੋਣ ਕਮਿਸ਼ਨ ਨੂੰ ਆਪਣੀਆਂ ਫਾਈਲਾਂ ’ਚ ਦਰਜ ਨੋਟਸ ਤੇ ਅੰਦਰੂਨੀ ਸੰਚਾਰ ਨੂੰ ਸੁਰੱਖਿਅਤ ਰੱਖਣ ਦਾ ਨਿਰਦੇਸ਼ ਦੇਵੇ। ਸਿੰਘਵੀ ਨੇ ਦਲੀਲ ਦਿੱਤੀ ਕਿ ਚੋਣ ਕਮਿਸ਼ਨ ਨੇ ਐੱਸ.ਆਈ.ਆਰ. ਕਰਵਾਉਣ ਦਾ ਫੈਸਲਾ ਕਿਸ ਪ੍ਰਕਿਰਿਆ ਰਾਹੀਂ ਕੀਤਾ, ਉਸ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਫੈਸਲਾ ਲੈਣ ਦੀ ਪ੍ਰਕਿਰਿਆ, ਆਪਸੀ ਸਲਾਹ-ਮਸ਼ਵਰੇ ਤੇ ਫੈਸਲੇ ’ਤੇ ਸਾਰੇ ਮੈਂਬਰਾਂ ਦੀ ਸਹਿਮਤੀ ਵਰਗੇ ਪੱਖਾਂ ਦੀ ਜਾਂਚ ਕਰਨਾ ਵੀ ਜ਼ਰੂਰੀ ਹੈ।
ਚੋਣ ਕਮਿਸ਼ਨ ਨੇ ਆਪਣੇ ਹਲਫ਼ਨਾਮੇ ’ਚ ਕੀ ਕਿਹਾ?
ਚੋਣ ਕਮਿਸ਼ਨ ਨੇ ਸੋਮਵਾਰ ਸੁਪਰੀਮ ਕੋਰਟ ’ਚ ਇਕ ਸਾਂਝਾ ਹਲਫ਼ਨਾਮਾ ਦਾਇਰ ਕੀਤਾ ਸੀ। ਇਸ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਨੇ ਕਿਹਾ ਕਿ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਐੱਸ. ਆਈ. ਆਰ. ਕਰਵਾਉਣ ਲਈ ਜਾਰੀ ਕੀਤੇ ਗਏ ਹੁਕਮ ਸਰਬਸੰਮਤੀ ਵਾਲੇ ਫੈਸਲਿਆਂ ’ਤੇ ਆਧਾਰਿਤ ਸਨ।
ਹਲਫ਼ਨਾਮੇ ’ਚ 24 ਜੂਨ, 2025, 27 ਅਕਤੂਬਰ, 2025 ਤੇ 14 ਮਈ, 2026 ਨੂੰ ਜਾਰੀ ਕੀਤੇ ਗਏ ਹੁਕਮਾਂ ਦਾ ਜ਼ਿਕਰ ਹੈ। ਕਮਿਸ਼ਨ ਨੇ ਕਿਹਾ ਕਿ ਇਹ ਫੈਸਲੇ ਭਾਰਤ ਦੇ ਸੰਵਿਧਾਨ ਦੀ ਧਾਰਾ 324 ਤੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਤੇ ਅਹੁਦੇ ਦਾ ਕਾਰਜਕਾਲ) ਐਕਟ, 2023 ਦੀ ਧਾਰਾ 18 ਦੇ ਅਨੁਸਾਰ ਲਏ ਗਏ ਸਨ। ਕਮਿਸ਼ਨ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ’ਚ ਦਾਇਰ ਕੀਤੇ ਗਏ ਸਾਂਝੇ ਹਲਫ਼ਨਾਮੇ ਨੂੰ ਤਿੰਨੋਂ ਮੈਂਬਰਾਂ ਭਾਵ ਮੁੱਖ ਚੋਣ ਕਮਿਸ਼ਨਰ ਤੇ 2 ਚੋਣ ਕਮਿਸ਼ਨਰਾਂ ਨੇ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਾਮਿਲਨਾਡੂ ਦੀ ਸਬ-ਜੇਲ੍ਹ ਤੋਂ ਭੱਜਣ ਵਾਲੇ 17 ਵਿੱਚੋਂ 13 ਕੈਦੀ ਗ੍ਰਿਫ਼ਤਾਰ, ਡਰੋਨ ਰਾਹੀਂ ਕੀਤੀ ਜਾ ਰਹੀ ਭਾਲ
NEXT STORY