ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਪੌਣ-ਪਾਣੀ ਵਰਕਰ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਵੱਲੋਂ ਦਾਇਰ ਪਟੀਸ਼ਨ ਦਾ ਸੋਮਵਾਰ ਨਿਪਟਾਰਾ ਕਰ ਦਿੱਤਾ। ਇਸ ’ਚ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਉਸ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਗਈ ਸੀ। ਜਸਟਿਸ ਅਰਵਿੰਦ ਕੁਮਾਰ ਤੇ ਪੀ. ਬੀ. ਵਰਾਲੇ ਦੇ ਬੈਂਚ ਨੇ ਨੋਟ ਕੀਤਾ ਕਿ ਕੇਂਦਰ ਨੇ 14 ਮਾਰਚ ਨੂੰ ਵਾਂਗਚੁਕ ਦੀ ਹਿਰਾਸਤ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਹੁਣ ਮਾਮਲੇ ’ਚ ਕੁਝ ਵੀ ਨਹੀਂ ਬਚਿਆ।
ਇਹ ਵੀ ਪੜ੍ਹੋ - 5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਪੁੱਛਿਆ ਸੀ ਕਿ ਕੀ ਸਰਕਾਰ ਵੱਲੋਂ ਵਾਂਗਚੁਕ ਦੀ ਸਿਹਤ ਨੂੰ ਵੇਖਦੇ ਹੋਏ ਉਸ ਦੀ ਹਿਰਾਸਤ ’ਤੇ ਮੁੜ ਵਿਚਾਰ ਕਰਨ ਦੀ ਕੋਈ ਸੰਭਾਵਨਾ ਹੈ? 14 ਮਾਰਚ ਨੂੰ ਕੇਂਦਰ ਨੇ ਦੱਸਿਆ ਸੀ ਕਿ ਉਸ ਨੇ ਲੇਹ ’ਚ ਵਿਰੋਧ ਪ੍ਰਦਰਸ਼ਨਾਂ ਪਿੱਛੋਂ ਗ੍ਰਿਫ਼ਤਾਰੀ ਤੋਂ ਲੱਗਭਗ 6 ਮਹੀਨੇ ਬਾਅਦ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਵਾਂਗਚੁਕ ਦੀ ਹਿਰਾਸਤ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਲਯੁਗੀ ਮਾਂ ਦਾ ਕਹਿਰ: 4 ਸਾਲਾ ਧੀ ਦਾ ਗਲਾ ਘੁੱਟ ਕਰ 'ਤਾ ਕਤਲ, ਫਿਰ...
NEXT STORY