ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ 11 ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਨ ਦੇ ਸੋਮਵਾਰ ਨਿਰਦੇਸ਼ ਦਿੱਤੇ, ਜਿਨ੍ਹਾਂ ’ਚ ਮੁੜ ਜਾਂਚ ਤੋਂ ਬਾਅਦ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਸਟਿਸ ਸੂਰਿਆਕਾਂਤ ਤੇ ਜਸਟਿਸ ਐਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਉਪਾਵਾਂ ਦੇ ਨਾਲ-ਨਾਲ ਮਾਮਲੇ ’ਚ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲਾਂ ਨੂੰ ਅਦਾਲਤਾਂ ’ਚ ਮੌਜੂਦ ਰਹਿਣ ਲਈ ਕਿਹਾ।
ਬੈਂਚ ਨੇ ਮਾਮਲੇ ’ਚ ਅਤਿਅੰਤ ਦੇਰੀ ਦਾ ਨੋਟਿਸ ਲਿਆ ਤੇ ਜਲਦੀ ਸੁਣਵਾਈ ਦਾ ਹੁਕਮ ਦਿੱਤਾ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਰੁਚਿਰਾ ਗੋਇਲ ਨੇ ਕਿਹਾ ਕਿ ਕਾਨਪੁਰ ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ 40 ਸਾਲ ਪੁਰਾਣੀ ਅਸਪਸ਼ਟ ਐੱਫ. ਆਈ. ਆਰ. ਨੂੰ ਇਸ ਦੀ ਸਮੱਗਰੀ ਦੀ ਮੁੜ ਜਾਂਚ ਲਈ ਕੇਂਦਰੀ ਫਾਰੈਂਸਿਕ ਵਿਗਿਆਨ ਲੈਬਾਰਟਰੀ ’ਚ ਭੇਜਿਆ ਗਿਆ ਸੀ ਪਰ ਲੈਬਾਰਟਰੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ। ਸੁਪਰੀਮ ਕੋਰਟ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਾਨਪੁਰ ’ਚ ਲਗਭਗ 130 ਸਿੱਖਾਂ ਦੇ ਕਤਲ ਦੇ ਮਾਮਲੇ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਨਾ'ਪਾਕ' ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ ! ਲਗਾਤਾਰ 5ਵੀਂ ਰਾਤ ਕੀਤਾ ਸੀਜ਼ਫਾਇਰ ਦਾ ਉਲੰਘਣ
NEXT STORY