ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐਨੀਮੇਟਿਡ ਫ਼ਿਲਮ ‘ਮਹਾਪ੍ਰਭੂ ਜਗਨਨਾਥ’ ਨੂੰ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦਾ ਉਤਸਵ ਸਮਾਪਤ ਹੋਣ ਤੋਂ ਬਾਅਦ ਦੇਸ਼ ਭਰ ਵਿਚ 28 ਜੁਲਾਈ ਜਾਂ ਉਸ ਤੋਂ ਬਾਅਦ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਜਸਟਿਸ ਬੀ. ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਇਹ ਐਨੀਮੇਟਿਡ ਫ਼ਿਲਮ ਉਸ ਵੈੱਬ ਸੀਰੀਜ਼ ’ਤੇ ਆਧਾਰਿਤ ਹੈ, ਜਿਸ ਨੂੰ ਪਹਿਲਾਂ ਹੀ ਯੂਟਿਊਬ ’ਤੇ ਜਾਰੀ ਕੀਤਾ ਜਾ ਚੁੱਕਾ ਹੈ। ਬੈਂਚ ਨੇ ਇਹ ਵੀ ਜ਼ਿਕਰ ਕੀਤਾ ਕਿ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਨੇ ਫ਼ਿਲਮ ਦੇ ਪ੍ਰਦਰਸ਼ਨ ਲਈ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਫ਼ਿਲਮ ਦੇ ਨਿਰਮਾਤਾਵਾਂ ਨੇ ਓਡਿਸ਼ਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਐਲੇ ਐਨੀਮੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਫ਼ਿਲਮ ਰਿਲੀਜ਼ ਕਰਨ ਤੋਂ ਰੋਕ ਦਿੱਤਾ ਗਿਆ ਸੀ।
ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
NEXT STORY